ਡਾ. ਕਰਮਜੀਤ ਸਿੰਘ ਪੰਜਾਬੀ ਯੂਨੀਵਰਸਿਟੀ ਦਾ ਕੰਮ ਵੀ ਦੇਖਣਗੇ

0
112

ਪਟਿਆਲਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਪਿਛਲੇ ਸਾਲ ਡਾ. ਅਰਵਿੰਦ ਦੇ ਅਹੁਦੇ ਦੀ ਮਿਆਦ ਪੁੱਗਣ ਤੋਂ ਬਾਅਦ ਪੰਜਾਬ ਸਰਕਾਰ ਨੇ ਆਈ ਏ ਐੱਸ ਅਧਿਕਾਰੀ ਕੇ ਕੇ ਯਾਦਵ ਨੂੰ ਪੰਜਾਬੀ ਯੂਨੀਵਰਸਿਟੀ ਦੇ ਵੀ ਸੀ ਦਾ ਚਾਰਜ ਦਿੱਤਾ ਸੀ। ਹਾਲਾਂਕਿ ਯੂਨੀਵਰਸਿਟੀ ਦੇ ਅਧਿਆਪਕਾਂ, ਮੁਲਾਜ਼ਮਾਂ ਤੇ ਹੋਰਨਾਂ ਵੱਲੋਂ ਰੈਗੂਲਰ ਵੀ ਸੀ ਦੀ ਨਿਯੁਕਤੀ ਦੀ ਜ਼ੋਰਦਾਰ ਮੰਗ ਕੀਤੀ ਜਾ ਰਹੀ ਸੀ। ਅਜੇ ਵੀ ਭਾਵੇਂ ਨਿਯਮਤ ਵੀ ਸੀ ਦੀ ਤਾਇਨਾਤੀ ਤਾਂ ਨਹੀਂ ਹੋਈ, ਪਰ ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਡਾ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੀ ਸੀ ਦਾ ਵਾਧੂ ਚਾਰਜ ਦੇ ਦਿੱਤਾ ਹੈ।