ਸ਼ਹੀਦ ਕਾਂਸਟੇਬਲ ਦੇ ਪਰਵਾਰ ਨੂੰ ਇੱਕ ਕਰੋੜ ਦਾ ਚੈੱਕ

0
30

ਭਵਾਨੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕਰਦੇ ਹੋਏ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।
ਉਨ੍ਹਾ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਗਏ ਹਨ, ਜਦੋਂ ਕਿ ਬੀਮਾ ਕਵਰ ਵਜੋਂ ਇਕ ਕਰੋੜ ਰੁਪਏ ਦੀ ਹੋਰ ਅਦਾਇਗੀ ਐੱਚ ਡੀ ਅੱੈਫ ਸੀ ਬੈਂਕ ਵੱਲੋਂ ਕੀਤੀ ਗਈ ਹੈ।