ਕਤਲ ਕਰ ਦਿੱਤੀ ਡਾਕਟਰ ਮੇਰੀ ਭੈਣ ਵਰਗੀ ਸੀ : ਮਮਤਾ

0
135

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਰ ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਕਤਲ ਕੀਤੀ ਗਈ ਮਹਿਲਾ ਡਾਕਟਰ ਨੂੰ ਸੋਮਵਾਰ ਆਪਣੀ ‘ਭੈਣ’ ਕਰਾਰ ਦਿੰਦਿਆਂ ਪੀੜਤਾ ਦੇ ਮਾਪਿਆਂ ਪ੍ਰਤੀ ਡੂੰਘੀ ਹਮਦਰਦੀ ਦਾ ਇਜ਼ਹਾਰ ਕੀਤਾ। ਉਨ੍ਹਾ ਨਾਲ ਹੀ ਇਸ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾ ਦੀ ਵੀ ਮੰਗ ਕੀਤੀ। ਉਹ ਇਥੇ ਧੋਨੋ ਧਨਯੋ ਆਡੀਟੋਰੀਅਮ ਵਿੱਚ ਸੀਨੀਅਰ ਅਤੇ ਜੂਨੀਅਰ ਡਾਕਟਰਾਂ ਤੇ ਮੈਡੀਕਲ ਵਿਦਿਆਰਥੀਆਂ ਦੀ ਇੱਕ ਖਾਸ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਇਨਸਾਫ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੇ ਯਤਨਾਂ ਨੂੰ ਉਜਾਗਰ ਕੀਤਾ ਅਤੇ ਅਪਰਾਜਿਤਾ ਬਿੱਲ ਪੇਸ਼ ਕੀਤੇ ਜਾਣ ਨੂੰ ਉਭਾਰਿਆ, ਜਿਹੜਾ ਜਬਰ-ਜ਼ਨਾਹ ਦੇ ਦੋਸ਼ੀਆਂ ਲਈ ਮੌਤ ਦੀ ਸਜ਼ਾ ਦੀ ਵਿਵਸਥਾ ਕਰਦਾ ਹੈ। ਪਰ ਇਹ ਬਿੱਲ ਮਨਜ਼ੂਰੀ ਲਈ ਅਜੇ ਵੀ ਰਾਸ਼ਟਰਪਤੀ ਕੋਲ ਲਟਕ ਰਿਹਾ ਹੈ। ਪਿਛਲੇ ਸਾਲ 9 ਅਗਸਤ ਨੂੰ ਕੋਲਕਾਤਾ ਦੇ ਸਰਕਾਰੀ ਹਸਪਤਾਲ ਵਿੱਚ 31 ਸਾਲਾ ਜੂਨੀਅਰ ਡਾਕਟਰ ਨਾਲ ਜਬਰ-ਜ਼ਨਾਹ ਪਿੱਛੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ, ਜਿਸ ਨਾਲ ਦੇਸ਼-ਭਰ ਵਿਚ ਰੋਸ ਪੈਦਾ ਹੋ ਗਿਆ ਸੀ।