ਰੇਖਾ ਗੁਪਤਾ ਦੇ ਦਫਤਰ ਅੱਗੇ ਪ੍ਰਦਰਸ਼ਨ

0
170

ਨਵੀਂ ਦਿੱਲੀ : ਅਸੈਂਬਲੀ ਵਿਚ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੀ ਅਗਵਾਈ ਵਿੱਚ ਸੋਮਵਾਰ ਮੁੱਖ ਮੰਤਰੀ ਰੇਖਾ ਗੁਪਤਾ ਦੇ ਦਫਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਕੇ ਪਹਿਲੀ ਕੈਬਨਿਟ ਮੀਟਿੰਗ ਤੋਂ ਬਾਅਦ ਰਾਜਧਾਨੀ ਦੀਆਂ ਔਰਤਾਂ ਨੂੰ 2,500 ਰੁਪਏ ਦੇਣ ਦੇ ਭਾਜਪਾ ਦੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਕੀਤੀ। ਆਤਿਸ਼ੀ ਨੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਤੋਂ ਬਾਅਦ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਈ ਭਰੋਸਾ ਨਹੀਂ ਦਿੱਤਾ, ਪਰ ਜ਼ਿਕਰ ਕੀਤਾ ਕਿ ਉਹ 8 ਮਾਰਚ ਤੱਕ ਵਾਅਦਾ ਪੂਰਾ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ।