ਸੱਜਣ ਕੁਮਾਰ ਨੂੰ ਉਮਰ ਕੈਦ

0
106

ਨਵੀਂ ਦਿੱਲੀ : ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਤ ਇੱਕ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਮੰਗਲਵਾਰ ਉਮਰ ਕੈਦ ਦੀ ਸਜ਼ਾ ਸੁਣਾਈ। ਇਹ ਕੇਸ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਦਾ ਸੀ। ਸ਼ਿਕਾਇਤਕਰਤਾ ਜਸਵੰਤ ਦੀ ਪਤਨੀ ਅਤੇ ਇਸਤਗਾਸਾ ਪੱਖ ਨੇ ਕੁਮਾਰ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਕਤਲ ਦੇ ਅਪਰਾਧ ਵਿੱਚ ਵੱਧ ਤੋਂ ਵੱਧ ਮੌਤ ਦੀ ਸਜ਼ਾ ਸੀ, ਜਦੋਂ ਕਿ ਘੱਟੋ-ਘੱਟ ਸਜ਼ਾ ਉਮਰ ਕੈਦ ਸੀ। ਅਦਾਲਤ ਨੇ 12 ਫਰਵਰੀ ਨੂੰ ਸੱਜਣ ਕੁਮਾਰ ਨੂੰ ਅਪਰਾਧ ਲਈ ਦੋਸ਼ੀ ਠਹਿਰਾਇਆ ਸੀ। ਕੁਮਾਰ ਫਿਲਹਾਲ ਤਿਹਾੜ ਜੇਲ੍ਹ ’ਚ ਬੰਦ ਹੈ।