ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਕੇਂਦਰ ਅਤੇ ਅੰਦੋਲਨਕਾਰੀ ਕਿਸਾਨਾਂ ਦਰਮਿਆਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਦੋ ਦੌਰ ਦੀ ਗੱਲਬਾਤ ਨੂੰ ਦੇਖਦੇ ਹੋਏ ਸੁਣਵਾਈ ਮੁਲਤਵੀ ਕਰ ਦਿੱਤੀ। ਕੋਰਟ ਨੇ ਕਿਹਾ ਕਿ ਦੋਵਾਂ ਧਿਰਾਂ ਦਰਮਿਆਨ 19 ਮਾਰਚ ਨੂੰ ਤੀਜੇ ਦੌਰ ਦੀ ਗੱਲਬਾਤ ਹੋਵੇਗੀ, ਲਿਹਾਜ਼ਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਬਾਰੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਖਿਲਾਫ ਮਾਣਹਾਨੀ ਦੀ ਕਾਰਵਾਈ ਦੀ ਮੰਗ ਵਾਲੀਆਂ ਪਟੀਸ਼ਨਾਂ ਸਮੇਤ ਹੋਰਨਾਂ ’ਤੇ 19 ਮਾਰਚ ਤੋਂ ਬਾਅਦ ਸੁਣਵਾਈ ਕੀਤੀ ਜਾਵੇਗੀ।




