ਸਕੂਲ ਲਾਇਬ੍ਰੇਰੀਆਂ ਲਈ 15 ਕਰੋੜ ਜਾਰੀ : ਬੈਂਸ

0
91

ਚੰਡੀਗੜ੍ਹ (ਗੁਰਜੀਤ ਬਿੱਲਾ)-ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਵਾਸਤੇ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੇ ਹਰੇਕ ਪ੍ਰਾਇਮਰੀ ਸਕੂਲ ਲਈ 5,000 ਰੁਪਏ, ਹਰੇਕ ਮਿਡਲ ਸਕੂਲ ਲਈ 13,000 ਰੁਪਏ, ਜਦੋਂਕਿ ਹਰੇਕ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਲਈ 15,000 ਰੁਪਏ ਅਲਾਟ ਕੀਤੇ ਗਏ ਹਨ।ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹਨਾਂ ਕਿਤਾਬਾਂ ਦੀ ਖਰੀਦ ਲਈ ਸੂਚੀ ਤਿਆਰ ਕਰਨ ਵਾਸਤੇ ਮਾਹਰਾਂ ਦੀ ਇੱਕ ਸੂਬਾ ਪੱਧਰੀ ਕਮੇਟੀ ਗਠਿਤ ਕੀਤੀ ਗਈ ਹੈ।