ਜਹਾਨ ਖੇਲਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਸ ਮੁਲਾਜ਼ਮਾਂ ਦੇ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ ਐੱਸ ਆਈ (ਐੱਲ ਆਰ) ਬਲਵਿੰਦਰ ਸਿੰਘ, ਏ ਐੱਸ ਆਈ (ਐੱਲ ਆਰ) ਨਸੀਬ ਚੰਦ, ਏ ਐੱਸ ਆਈ (ਐੱਲ ਆਰ) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਇੰਦਰਜੀਤ ਸਿੰਘ ਦੇ ਪਰਵਾਰ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ।
ਦੇਸ਼ ਸੇਵਾ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਦਿਆਂ ਉਨ੍ਹਾ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।




