ਜੱਗੀ ਜੌਹਲ ਸਣੇ 5 ਬਰੀ

0
81

ਮੋਗਾ (ਇਕਬਾਲ ਸਿੰਘ ਖਹਿਰਾ)
ਪੰਜਾਬ ਵਿੱਚ ਟਾਰਗੈਟ ਕਿਲਿੰਗ ਦੇ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਗਏ ਬਿ੍ਰਟਿਸ਼ ਨਾਗਰਿਕ ਜਗਤਾਰ ਸਿੰਘ ਉਰਫ਼ ਜੌਹਲ ਉਰਫ਼ ਜੱਗੀ ਜੌਹਲ ਨੂੰ ਮੋਗਾ ਦੀ ਅਦਾਲਤ ਨੇ ਇੱਥੇ ਚਲਦੇ ਇੱਕ ਕੇਸ ਵਿੱਚੋਂ ਬਰੀ ਕਰ ਦਿੱਤਾ । ਜੱਗੀ ਜੌਹਲ ਤੇ ਉਸ ਦੇ ਤਿੰਨ ਸਾਥੀਆਂ ਨੂੰ ਤਿਹਾੜ ਜੇਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ।ਜੱਗੀ ਜੌਹਲ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਜਿਹੜੇ ਤਿੰਨ ਵਿਅਕਤੀਆਂ ਨੂੰ ਸਜ਼ਾ ਹੋਈ ਹੈ, ਉਨ੍ਹਾਂ ਦੇ ਫੈਸਲੇ ਖਿਲਾਫ ਉਹ ਉੱਚ ਅਦਾਲਤ ਵਿੱਚ ਅਪੀਲ ਕਰਨਗੇ। ਹਿੰਦੂ ਸੰਗਠਨਾਂ ਨਾਲ ਜੁੜੇ ਨਾਮੀ ਲੋਕਾਂ ਦੇ ਕਤਲ ਮਾਮਲੇ ’ਚ ਫੜੇ ਗਏ ਬਿ੍ਰਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਨੂੰ 4 ਨਵੰਬਰ 2017 ਨੂੰ ਪੰਜਾਬ ਵਿੱਚੋਂ ਗਿ੍ਰਫ਼ਤਾਰ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਰੱਬ ਦੇ ਘਰ ਦੇਰ ਹੈ ਅੰਧੇਰ ਨਹੀਂ ਹੈ ਅਤੇ ਇੱਕ ਦਿਨ ਅਜਿਹਾ ਆਵੇਗਾ ਕਿ ਜੱਗੀ ਜੌਹਲ ਸੁਰਖਰੂ ਹੋ ਕੇ ਬਾਹਰ ਆਏਗਾ। ਜੱਗੀ ਜੌਹਲ ਦੇ ਵਕੀਲ ਮੰਝਪੁਰ ਨੇ ਦੱਸਿਆ ਕਿ ਬਾਜਾਖਾਨਾ ਵਿਚ ਦਰਜ ਐਫ ਆਈ ਆਰ ਨੰਬਰ 51 ਜੋ ਕਿ ਡੇਰਾ ਪ੍ਰੇਮੀ ਗੁਰਦੇਵ ਸਿੰਘ ਦੇ ਕਤਲ ਨਾਲ ਸੰਬੰਧਤ ਸੀ ਅਤੇ ਬਾਘਾ ਪੁਰਾਣਾ ਵਿੱਚ ਇੱਕ ਅਸਲਾ ਐਕਟ ’ਚ ਮਾਮਲਾ ਦਰਜ ਕੀਤਾ ਗਿਆ ਸੀ।
ਅਦਾਲਤ ਨੇ ਜੱਗੀ ਜੌਹਲ ਸਮੇਤ ਪੰਜ ਜਣਿਆਂ ਨੂੰ ਬਰੀ ਕਰ ਦਿੱਤਾ। ਜਗਤਾਰ ਸਿੰਘ ਜੱਗੀ ਜੌਹਲ ਦੇ ਨਾਲ ਇਸ ਕੇਸ ਵਿੱਚੋਂ ਬਰੀ ਹੋਏ ਲੁਧਿਆਣਾ ਸ਼ਹਿਰ ਦੇ ਵਸਨੀਕ ਅਨਿਲ ਕੁਮਾਰ ਕਾਲਾ ਵੀ ਬਰੀ ਹਇਆ ਹੈ। ਉਸ ਨੇ ਕਿਹਾ ਕਿ ਉਹ ਜਗਤਾਰ ਸਿੰਘ ਜੱਗੀ ਜੌਹਲ ਨੂੰ ਜਾਣਦਾ ਤੱਕ ਨਹੀਂ ਸੀ ਪਰ ਪੁਲਸ ਨੇ ਫਿਰ ਵੀ ਉਸ ਨੂੰ ਫਸਾ ਦਿੱਤਾ। ਉਹਨਾਂ ਦੇ ਨਾਲ ਕੇਸ ਵਿੱਚ ਨਾਮਜਦ ਕਰ ਦਿੱਤਾ ਸੀ।