ਸੰਗਰੂਰ : ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਬੁੱਧਵਾਰ ਇਕ ਅਣਪਛਾਤੇ ਵਿਅਕਤੀ ਨੇ ਕਥਿਤ ਤੌਰ ’ਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਸੇਵਾਦਾਰਾਂ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਵਿਅਕਤੀ ਗੁਰਦੁਆਰਾ ਸਾਹਿਬ ’ਚ ਦਾਖਲ ਹੋਇਆ ਤੇ ਉਸ ਨੇ ਪਾਵਨ ਸਰੂਪ ਕੋਲ ਜਾ ਕੇ ਉਸ ਕੋਲ ਲੱਗੇ ਹੋਏ ਜੰਗਲੇ ਨੂੰ ਤੋੜਿਆ ਅਤੇ ਅੱਗੇ ਵਧ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਲੱਗਾ। ਇਕ ਸੇਵਾਦਾਰ ਨੇ ਉਸ ਵੇਲੇ ਕਾਬੂ ਕਰ ਲਿਆ। ਪੁਲਸ ਨੇ ਦੱਸਿਆ ਕਿ ਸੇਵਾਦਾਰਾਂ ਵੱਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਨੂੰ ਹਿਰਾਸਤ ’ਚ ਲਿਆ ਗਿਆ ਹੈ। ਫਿਲਹਾਲ ਕੋਈ ਠੋਸ ਸਬੂਤ ਨਹੀਂ ਮਿਲਿਆ ਕਿ ਉਹ ਕਿਸ ਇਰਾਦੇ ਨਾਲ ਗੁਰਦੁਆਰਾ ਸਾਹਿਬ ਆਇਆ ਸੀ। ਪੁਲਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।