ਮੰੁਬਈ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਮੁੰਬਈ ਵਿੱਚ ਧਾਰਾਵੀ ਚਮੜਾ ਹੱਬ ਦਾ ਦੌਰਾ ਕੀਤਾ ਅਤੇ ਚਮੜਾ ਉਦਯੋਗ ਦੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ। ਕਾਂਗਰਸ ਨੇਤਾ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਚਮੜਾ ਹੱਬ ਦੇ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਚੁਣੌਤੀਆਂ ਨੂੰ ਸਮਝਣਾ ਸੀ। ਧਾਰਾਵੀ ਦੁਨੀਆ ਦੇ ਸਭ ਤੋਂ ਵੱਡੇ ਚਮੜੇ ਦੇ ਕੇਂਦਰਾਂ ਵਿੱਚੋਂ ਇੱਕ ਹੈ, ਜਿੱਥੇ 20,000 ਤੋਂ ਵੱਧ ਚਮੜਾ ਨਿਰਮਾਣ ਯੂਨਿਟਾਂ ਹਨ। ਇਹ ਇੱਕ ਲੱਖ ਤੋਂ ਵੱਧ ਕਾਮਿਆਂ ਨੂੰ ਰੁਜ਼ਗਾਰ ਦੇ ਰਹੀ ਹੈ। ਇਸ ਦੌਰਾਨ ਉਨ੍ਹਾਂ ਉੱਦਮੀਆਂ ਨਾਲ ਵੀ ਗੱਲਬਾਤ ਕੀਤੀ। ਰਾਹੁਲ ਗਾਂਧੀ ਇੱਕ ਦਿਨ ਲਈ ਸ਼ਹਿਰ ਵਿਚ ਠਹਿਰ ਕੇ ਸ਼ੁੱਕਰਵਾਰ ਨੂੰ ਅਹਿਮਦਾਬਾਦ ਲਈ ਰਵਾਨਾ ਹੋਣਗੇ।




