ਗਿਆਨੀ ਕੁਲਦੀਪ ਸਿੰਘ ਗੜਗੱਜ (40) ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਜੱਬੋਵਾਲ ਜ਼ਿਲ੍ਹਾ ਅੰਮਿ੍ਰਤਸਰ ਦੇ ਰਹਿਣ ਵਾਲੇ ਹਨ। ਉਹ ਐੱਮ ਏ ਹਿਸਟਰੀ ਹਨ ਅਤੇ ਸਿੱਖ ਮਿਸ਼ਨਰੀ ਕਾਲਜ ਤੋਂ ਧਾਰਮਕ ਵਿੱਦਿਆ ਪ੍ਰਾਪਤ ਕੀਤੀ ਹੈ। ਉਹ ਤਿੰਨ ਸਾਲ ਤੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਕਥਾ ਕਰਦੇ ਆ ਰਹੇ ਹਨ। ਉਨ੍ਹਾ ਦਾ ਪੂਰਾ ਪਰਵਾਰ ਅੰਮਿ੍ਰਤਧਾਰੀ ਹੈ ਅਤੇ ਉਹ 12 ਸਾਲਾਂ ਤੋਂ ਗਰੀਬ ਤੇ ਯਤੀਮ ਬੱਚਿਆਂ ਦੀ ਪੜ੍ਹਾਈ ਅਤੇ ਰੈਣ ਬਸੇਰੇ ਦਾ ਉਪਰਾਲਾ ਕਰਦੇ ਆ ਰਹੇ ਹਨ। ਤਖਤ ਸ੍ਰੀ ਦਮਦਮਾ ਸਾਹਿਬ ਦੇ ਨਵੇਂ ਨਿਯੁਕਤ ਕੀਤੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਪਿੰਡ ਨਾਲ ਸੰਬੰਧਤ ਹਨ। ਉਹ 12 ਸਾਲ ਅਕਾਲੀ ਦਲ ਦੇ ਐਗਜ਼ੈਕਟਿਵ ਮੈਂਬਰ ਵੀ ਰਹੇ ਹਨ ਅਤੇ ਮੌਜੂਦਾ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਵੀ ਹਨ। ਉਹ ਲੰਮਾ ਸਮਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਰਹੇ। ਸੰਪਰਦਾਏ ਮਸਤੂਆਣਾ ਸਾਹਿਬ ਦੇ ਪ੍ਰਧਾਨ ਵਜੋਂ ਵੀ ਉਨ੍ਹਾ ਸੇਵਾਵਾਂ ਨਿਭਾਈਆਂ ਹਨ।





