ਭੁਪੇਸ਼ ਬਘੇਲ ਦੇ ਬੇਟੇ ਤੇ ਸਾਥੀਆਂ ’ਤੇ ਛਾਪੇ

0
21

ਰਾਏਪੁਰ : ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਮਨੀ ਲਾਂਡਰਿੰਗ ਕੇਸ ਨਾਲ ਜੁੜੇ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਦੇ ਸੰਬੰਧ ’ਚ ਸੋਮਵਾਰ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਆਗੂ ਭੁਪੇਸ਼ ਬਘੇਲ ਦੇ ਪੁੱਤਰ ਚੈਤੰਨਿਆ ਬਘੇਲ ਦੇ ਟਿਕਾਣਿਆਂ ’ਤੇ ਛਾਪੇ ਮਾਰੇ। ਭਿ੍ਰਸ਼ਟਾਚਾਰ ਰੋਕੂ ਐਕਟ ਦੀਆਂ ਵਿਵਸਥਾਵਾਂ ਤਹਿਤ ਚੈਤੰਨਿਆ ਬਘੇਲ ਦੀ ਭਿਲਾਈ ਵਿਚਲੀ ਰਿਹਾਇਸ਼ ਅਤੇ ਕੁਝ ਹੋਰਨਾਂ ਵਿਅਕਤੀਆਂ ਦੇ ਵੱਖ-ਵੱਖ ਟਿਕਾਣਿਆਂ ’ਤੇ ਛਾਪੇ ਮਾਰੇ ਗਏ। ਚੈਤੰਨਿਆ ਬਘੇਲ ਭਿਲਾਈ ਸਥਿਤ ਰਿਹਾਇਸ਼ ’ਤੇ ਆਪਣੇ ਪਿਤਾ ਨਾਲ ਰਹਿੰਦਾ ਹੈ। ਸੂਤਰਾਂ ਨੇ ਕਿਹਾ ਕਿ ਜਾਂਚ ਦੌਰਾਨ ਚੈਤੰਨਿਆ ਬਘੇਲ, ਸ਼ਰਾਬ ਸਿੰਡੀਕੇਟ ਤੇ ਕੁਝ ਹੋਰਨਾਂ ਦਰਮਿਆਨ ਲਿੰਕ ਸਾਹਮਣੇ ਆਏ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਨੇ ਕਿਹਾ ਕਿ ਈ ਡੀ ਦੀਆਂ ਟੀਮਾਂ ਨੇ 14-15 ਟਿਕਾਣਿਆਂ ’ਤੇ ਛਾਪੇ ਮਾਰੇ ਹਨ। ਇਸ ਤੋਂ ਪਹਿਲਾਂ ਈ ਡੀ ਨੇ ਦਾਅਵਾ ਕੀਤਾ ਸੀ ਕਿ ਛੱਤੀਸਗੜ੍ਹ ਸ਼ਰਾਬ ਘੁਟਾਲੇ ਕਰਕੇ ਸਰਕਾਰੀ ਖਜ਼ਾਨੇ ਨੂੰ 2100 ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋਇਆ ਹੈ।