ਭਿੱਖੀਵਿੰਡ/ਖਾਲੜਾ (ਲਖਵਿੰਦਰ ਸਿੰਘ ਗੋਲਣ/ਰਣਬੀਰ ਸਿੰਘ ਗੋਲਣ)-ਖਾਲੜਾ ਪੁਲਸ ਤੇ ਬੀਐੱਸਐੱਫ ਵੱਲੋਂ ਸਾਂਝੇ ਸਰਚ ਅਭਿਆਨ ਦੌਰਾਨ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ’ਚੋਂ 474 ਗ੍ਰਾਮ ਹੈਰੋਇਨ ਤੇ 43 ਜ਼ਿੰਦਾ ਰੌਂਦ ਬਰਾਮਦ ਕਰਨ ਦੀ ਖ਼ਬਰ ਹੈ।ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਭਿੱਖੀਵਿੰਡ ਨਿਰਮਲ ਸਿੰਘ ਨੇ ਦੱਸਿਆ ਕਿ ਖਾਲੜਾ ਪੁਲਸ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਬੀਐੱਸਐੱਫ ਦੀ ਮਦਦ ਨਾਲ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ’ਚ ਚਲਾਏ ਤਲਾਸ਼ੀ ਅਭਿਆਨ ਦੌਰਾਨ 474 ਗ੍ਰਾਮ ਹੈਰੋਇਨ ਤੇ 43 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਉਕਤ ਬਰਾਮਦਗੀ ਮਗਰੋਂ ਥਾਣਾ ਖਾਲੜਾ ਵਿੱਚ ਮਾਮਲਾ ਵਿੱਚ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।