ਫਿਰੋਜ਼ਪੁਰ : ਪੁਲਸ ਨੇ ਐਤਵਾਰ ਸਰਹੱਦੀ ਪਿੰਡ ਝੁੱਗੇ ਹਜ਼ਾਰਾ ਸਿੰਘ ਵਾਲਾ ਵਿੱਚ ਨਸ਼ਾ ਤਸਕਰ ਦਾ ਘਰ ਢਾਹ ਦਿੱਤਾ। ਐੱਸ ਐੱਸ ਪੀ ਭੁਪਿੰਦਰ ਸਿੰਘ ਸਿੱਧੂ ਨੇ ਮੌਕੇ ’ਤੇ ਦੱਸਿਆ ਕਿ ਮੁਲਜ਼ਮ ਗੁਰਚਰਨ ਸਿੰਘ ਉਰਫ ਚੰਨੀ ਨੂੰ 25 ਕਿਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿੱਚ ਪੰਦਰਾਂ ਸਾਲ ਕੈਦ ਦੀ ਸਜ਼ਾ ਹੋ ਚੁੱਕੀ ਹੈ। ਉਸ ਵਿਰੁੱਧ ਨਸ਼ਾ ਤਸਕਰੀ ਦੇ ਤਿੰਨ ਮਾਮਲੇ ਦਰਜ ਹਨ, ਜਿਸ ਵਿੱਚ ਉਹ ਪੁਲਸ ਨੂੰ ਲੋੜੀਂਦਾ ਹੈ। ਚੰਨੀ ਨੇ ਨਸ਼ਿਆਂ ਦੀ ਕਮਾਈ ਵਿੱਚੋਂ ਇਹ ਘਰ ਬਣਾਇਆ ਸੀ, ਜਿਸਨੂੰ ਢਾਹ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਚੰਨੀ ਨੇ ਜੰਗਲਾਤ ਵਿਭਾਗ ਦੀ ਕਰੀਬ ਇੱਕ ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਵੀ ਕੀਤਾ ਹੋਇਆ ਹੈ, ਜਿਸਦੀ ਜੰਗਲਾਤ ਅਧਿਕਾਰੀਆਂ ਵੱਲੋਂ ਵੱਖਰੇ ਤੌਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।




