ਅੰਤਰਿੰਗ ਕਮੇਟੀ ਮੈਂਬਰ ਖਾਲੀ ਹੱਥ ਪਰਤੇ

0
28

ਹੁਸ਼ਿਆਰਪੁਰ (ਬਲਬੀਰ ਸਿੰਘ ਸੈਣੀ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰਨ ਉਪਰੰਤ ਉਨ੍ਹਾ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕਰਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਪੁੱਜੇ ਸ਼ਾਮ ਨੂੰ ਕਰੀਬ 4 ਵਜੇ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਬੰਦ ਕਮਰੇ ਵਿੱਚ ਮੀਟਿੰਗ ਕਰਕੇ ਉਨ੍ਹਾਂ ਨੂੰ ਮਨਾਉਣ ਦੇ ਯਤਨ ਕੀਤੇ ਗਏ, ਪਰ ਕਰੀਬ 2 ਘੰਟੇ ਚੱਲੀ ਮੀਟਿੰਗ ਦੇ ਬਾਵਜੂਦ ਅੰਤਰਿੰਗ ਕਮੇਟੀ ਮੈਂਬਰ ਐਡਵੋਕੇਟ ਧਾਮੀ ਨੂੰ ਮਨਾਉਣ ਵਿੱਚ ਅਸਫਲ ਰਹੇ। ਸ਼ਾਮ ਲਗਭਗ 6 ਵਜੇ ਐਡਵੋਕੇਟ ਧਾਮੀ ਦੇ ਘਰ ਤੋਂ ਬਾਹਰ ਆਉਦਿਆਂ ਅੰਤਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਆਦੇਸ਼ਾਂ ’ਤੇ ਅੰਤਰਿੰਗ ਕਮੇਟੀ ਦੇ ਸਮੂਹ ਮੈਂਬਰ ਐਡਵੋਕੇਟ ਧਾਮੀ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਹਨਾਂ ਨੂੰ ਮੁੜ ਕੇ ਪ੍ਰਧਾਨ ਦੀ ਸੇਵਾ ਸੰਭਾਲਣ ਦੀ ਬੇਨਤੀ ਕੀਤੀ। ਧਾਮੀ ਨੇ ਕੁਝ ਦਿਨਾਂ ਦਾ ਸਮਾਂ ਮੰਗਿਆ ਹੈ, ਤਾਂ ਜੋ ਇਸ ਸੰਬੰਧੀ ਫੈਸਲਾ ਲੈ ਸਕਣ।