ਪਣਜੀ : ਗੋਆ ਵਿਚ ਭਾਜਪਾ ਆਗੂ ਸੋਨਾਲੀ ਫੋਗਾਟ (42) ਦੀ ਲਾਸ਼ ਦਾ ਮੌਤ ਤੋਂ ਦੋ ਦਿਨ ਬਾਅਦ ਵੀਰਵਾਰ ਪਰਵਾਰ ਦੀ ਸਹਿਮਤੀ ਨਾਲ ਪੋਸਟਮਾਰਟਮ ਕਰ ਦਿੱਤਾ ਗਿਆ। ਪੋਸਟਮਾਰਟਮ ਰਿਪੋਰਟ ’ਚ ਫੋਗਾਟ ਦੇ ਸਰੀਰ ’ਤੇ ਕਈ ਸੱਟਾਂ ਦੇ ਨਿਸ਼ਾਨ ਮਿਲੇ। ਪਰਵਾਰ ਨੇ ਪੋਸਟਮਾਰਟਮ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੀ ਸ਼ਰਤ ਰੱਖੀ ਸੀ। ਗੋਆ ਪੁਲਸ ਨੇ ਪੋਸਟਮਾਰਟਮ ਕਰਵਾਉਣ ਤੋਂ ਤੁਰੰਤ ਬਾਅਦ ਉਸ ਦੇ ਦੋ ਸਾਥੀਆਂ ਖਿਲਾਫ ਮਾਮਲੇ ਵਿਚ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ) ਜੋੜ ਦਿੱਤੀ ਹੈ। ਉਸ ਦੇ ਪੀ ਏ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।