ਪਹਿਲੀ ਪਰਚੀ ਗਿਆਨੀ ਹਰਪ੍ਰੀਤ ਸਿੰਘ ਦੀ ਕੱਟੀ

0
116

ਅੰਮਿ੍ਰਤਸਰ : ਸ਼੍ਰੋਮਣੀ ਅਕਾਲੀ ਦਲ ਵਿੱਚ ਭਰਤੀ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਮੰਗਲਵਾਰ ਇੱਥੇ ਸ੍ਰੀ ਅਕਾਲ ਤਖਤ ਵਿਖੇ ਅਰਦਾਸ ਮਗਰੋਂ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ।
ਇਸ ਸੰਬੰਧ ਵਿੱਚ ਸ੍ਰੀ ਅਕਾਲ ਤਖਤ ਵਿਖੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ। ਸਭ ਤੋਂ ਪਹਿਲੀ ਪਰਚੀ ਗਿਆਨੀ ਹਰਪ੍ਰੀਤ ਸਿੰਘ ਦੀ ਕੱਟੀ ਗਈ ਅਤੇ ਉਸ ਤੋਂ ਬਾਅਦ ਬਾਕੀ ਆਗੂਆਂ ਵੱਲੋਂ ਮੈਂਬਰਸ਼ਿਪ ਭਰਤੀ ਦੀ ਪਰਚੀ ਕਟਵਾਈ ਗਈ। ਮੀਡੀਆ ਨਾਲ ਗੱਲ ਕਰਦਿਆਂ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਇਹ ਭਰਤੀ ਸ੍ਰੀ ਅਕਾਲ ਤਖਤ ਦੇ ਆਦੇਸ਼ ਅਨੁਸਾਰ ਹੋਵੇਗੀ। ਇਹ ਭਰਤੀ ਬਿਨਾਂ ਫੀਸ ਦੇ ਹੋਵੇਗੀ।