ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛ-ਪੜਤਾਲ ਲਈ ਪੁਲਸ ਹੈੱਡਕੁਆਰਟਰ ’ਤੇ 30 ਅਗਸਤ ਨੂੰ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ। ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਸੁਖਬੀਰ 30 ਅਗਸਤ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ। ਇਸੇ ਦੌਰਾਨ ਪਤਾ ਲੱਗਾ ਹੈ ਕਿ ਸੁਖਬੀਰ ਦੁਬਈ ਤੋਂ ਵਾਪਸ ਆ ਗਏ ਹਨ ਅਤੇ ਜਾਂਚ ਟੀਮ ਨੇ ਉਨ੍ਹਾ ਨੂੰ ਸੰਮਨ ਸੌਂਪ ਦਿੱਤਾ ਹੈ।