ਨਵੀਂ ਦਿੱਲੀ : ਦਿੱਲੀ ਸਰਕਾਰ ਦੀ ਭਿ੍ਰਸ਼ਟਾਚਾਰ ਵਿਰੋਧੀ ਸ਼ਾਖਾ ਨੇ 571 ਕਰੋੜ ਰੁਪਏ ਦੇ ਸੀ ਸੀ ਟੀ ਵੀ ਪ੍ਰੋਜੈਕਟ ਵਿੱਚ ਕਥਿਤ ਭਿ੍ਰਸ਼ਟਾਚਾਰ ਦੇ ਦੋਸ਼ ਵਿੱਚ ਸਾਬਕਾ ਪੀ ਡਬਲਿਊ ਡੀ ਮੰਤਰੀ ਅਤੇ ਸੀਨੀਅਰ ਆਪ ਨੇਤਾ ਸਤੇਂਦਰ ਜੈਨ ਵਿਰੁੱਧ ਭਿ੍ਰਸ਼ਟਾਚਾਰ ਰੋਕਥਾਮ ਐਕਟ ਦੀ ਧਾਰਾ 17 ਏ ਤਹਿਤ ਕੇਸ ਦਰਜ ਕੀਤਾ ਹੈ। ਜੈਨ ’ਤੇ ਦਿੱਲੀ ਭਰ ਵਿੱਚ ਸੀ ਸੀ ਟੀ ਵੀ ਕੈਮਰੇ ਲਗਾਉਣ ਵਿੱਚ ਦੇਰੀ ਲਈ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਤੋਂ 16 ਕਰੋੜ ਰੁਪਏ ਦਾ ਮੁਆਵਜ਼ਾ ਲੈਣ ਨੂੰ ਮਨਮਾਨੇ ਢੰਗ ਨਾਲ ਮੁਆਫ ਕਰਨ ਦਾ ਦੋਸ਼ ਹੈ। ਦੋਸ਼ ਹੈ ਕਿ ਇਸ ਲਈ 7 ਕਰੋੜ ਰੁਪਏ ਦੀ ਰਿਸ਼ਵਤ ਲਈ ਗਈ।