ਨਾਟਕਾਂ ’ਚ ਸਾਹਿਬਜ਼ਾਦਿਆਂ ਦੇ ਚਿੱਤਰਣ ’ਤੇ ਰੋਕ

0
26

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਰਾਜ-ਭਰ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ ਈ ਓਜ਼) ਅਤੇ ਸਕੂਲ ਮੁਖੀਆਂ ਨੂੰ ਨਾਟਕਾਂ ਜਾਂ ਡਰਾਮਿਆਂ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ‘ਸਾਹਿਬਜ਼ਾਦਿਆਂ’ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਦੇ ਚਿੱਤਰਣ ’ਤੇ ਪਾਬੰਦੀ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਹੁਕਮ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਰਾਜ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਦੇ ਜਵਾਬ ਵਿੱਚ ਜਾਰੀ ਕੀਤੇ ਗਏ ਹਨ। ਕਮਿਸ਼ਨ ਕੋਲ ਇਕ ਵਫਦ ਨੇ ਇਤਰਾਜ਼ ਜਤਾਇਆ ਸੀ ਕਿ ਨਾਟਕਾਂ ਵਿੱਚ ਵਿਦਿਆਰਥੀਆਂ ਜਾਂ ਵਿਅਕਤੀ ਵਿਸ਼ੇਸ਼ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੇ ਪਰਵਾਰਕ ਜੀਆਂ ਦੇ ਕਿਰਦਾਰ ਦਾ ਚਿੱਤਰਣ ਕਰਨ ਦੀ ਖੁੱਲ੍ਹ ਦਿੱਤੀ ਜਾ ਰਹੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਸਿੱਖ ਗੁਰੂਆਂ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਦਾ ਸਤਿਕਾਰ ਸਿਰਫ ਲਿਖਤੀ ਜਾਂ ਜ਼ੁਬਾਨੀ ਰੂਪ ਵਿੱਚ ਹੀ ਬਿਆਨ ਕੀਤਾ ਜਾ ਸਕਦਾ ਹੈ। ਸਿੱਖ ਗੁਰੂਆਂ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਦਾ ਇਤਿਹਾਸ ਐਨੀਮੇਸ਼ਨ ਰਾਹੀਂ ਦਿਖਾਇਆ ਜਾ ਸਕਦਾ ਹੈ।