ਬੀਬੀਆਂ ਦੇ ਝੂਟੇ ਸਰਕਾਰ ਨੂੰ ਬਹੁਤ ਮਹਿੰਗੇ ਪੈ ਰਹੇ

0
41

ਚੰਡੀਗੜ੍ਹ : ਬੱਸਾਂ ਵਿੱਚ ਔਰਤਾਂ ਲਈ ਮੁਫਤ ਸਫਰ ਦੀ ਸਹੂਲਤ ਪੰਜਾਬ ਟਰਾਂਸਪੋਰਟ ਵਿਭਾਗ ਨੂੰ ਬਹੁਤ ਮਹਿੰਗੀ ਪੈ ਰਹੀ ਹੈ। 450 ਕਰੋੜ ਰੁਪਏ ਦੇ ਸਾਲਾਨਾ ਅਲਾਟਮੈਂਟ ਦੇ ਮੁਕਾਬਲੇ ਇਹ ਮੁਫਤ ਸਹੂਲਤ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ ਆਰ ਟੀ ਸੀ), ਪਨਬਸ ਅਤੇ ਪੰਜਾਬ ਰੋਡਵੇਜ਼ ਨੂੰ ਲੱਗਭੱਗ 800 ਕਰੋੜ ਰੁਪਏ ਵਿੱਚ ਪੈ ਰਹੀ ਹੈ। ਰੋਜ਼ਾਨਾ 3 ਲੱਖ ਤੋਂ ਵੱਧ ਔਰਤਾਂ ਮੁਫਤ ਬੱਸ ਸਫਰ ਦੀ ਸਹੂਲਤ ਦਾ ਲਾਭ ਉਠਾਉਂਦੀਆਂ ਹਨ। ਵਿੱਤੀ ਸਾਲ 2023-24 ਦੌਰਾਨ ਲੱਗਭੱਗ 11 ਕਰੋੜ ਔਰਤਾਂ ਨੇ ਇਸ ਸਹੂਲਤ ਦਾ ਲਾਭ ਲਿਆ। ਇਕ ਸੀਨੀਅਰ ਅਧਿਕਾਰੀ ਨੇ ਕਿਹਾ, “ਯੋਜਨਾ ਰਾਜ ਟਰਾਂਸਪੋਰਟ ਅਦਾਰੇ ਨੂੰ ਨੁਕਸਾਨ ਪਹੁੰਚਾ ਰਹੀ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਸਰਵਿਸ ਪ੍ਰੋਵਾਈਡਰਾਂ ਨੂੰ ਕਰੋੜਾਂ ਰੁਪਏ ਦੇ ਬਕਾਏ ਦੀ ਅਦਾਇਗੀ ਅਜੇ ਤੱਕ ਨਹੀਂ ਕੀਤੀ ਗਈ ਹੈ। ਪਿਛਲੇ ਮਹੀਨੇ ਤੱਕ 700 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਹੋ ਗਿਆ ਸੀ। ਇਹ ਮਾਮਲਾ ਵਿੱਤ ਵਿਭਾਗ ਕੋਲ ਚੁੱਕਿਆ ਗਿਆ ਹੈ।’’ ਮੁਫਤ ਬੱਸ ਸਫਰ ਦੀ ਯੋਜਨਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ 2021 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਮਹਿਲਾਵਾਂ ਆਧਾਰ ਕਾਰਡ ਦਿਖਾ ਕੇ ਮੁਫਤ ਸਫਰ ਕਰ ਸਕਦੀਆਂ ਹਨ।