ਪਾਤੜਾਂ : ਹਰਿਆਣਾ ਪੁਲਸ ਨੇ ਢਾਬੀ ਗੁੱਜਰਾਂ (ਖਨੌਰੀ) ਬਾਰਡਰ ’ਤੇ ਦਿੱਲੀ ਵੱਲ ਵਧਦੇ ਕਿਸਾਨਾਂ ਨੂੰ ਰੋਕਣ ਲਈ ਕੰਕਰੀਟ ਦੇ ਬਣਾਏ ਬੈਰੀਕੇਡਾਂ ਨੂੰ ਬੁਲਡੋਜ਼ਰ ਨਾਲ ਹਟਾ ਕੇ ਆਵਾਜਾਈ ਬਹਾਲ ਕਰ ਦਿੱਤੀ ਹੈ। ਬੁੱਧਵਾਰ ਦੇਰ ਰਾਤ ਪੰਜਾਬ ਪੁਲਸ ਨੇ ਧਰਨਾ ਸਥਾਨ ਤੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਮੋਰਚਾ ਉਠਾ ਦਿੱਤਾ ਸੀ। ਉਸ ਤੋਂ ਬਾਅਦ ਵੀਰਵਾਰ ਸਵੇਰ ਤੋਂ ਹਰਿਆਣਾ ਪੁਲਸ ਨੇ ਬਾਰਡਰ ’ਤੇ ਲਾਏ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਸਨ ਅਤੇ ਸ਼ੁੱਕਰਵਾਰ ਮੁੱਖ ਮਾਰਗ ’ਤੇ ਆਵਾਜਾਈ ਸ਼ੁਰੂ ਕਰਵਾ ਦਿੱਤੀ ਗਈ ਹੈ।