ਝੂਠੇ ਮੁਕਾਬਲੇ ’ਚ ਸਾਬਕਾ ਡੀ ਐੱਸ ਪੀ ਤੇ ਸਾਬਕਾ ਸਬ-ਇੰਸਪੈਕਟਰ ਨੂੰ ਉਮਰ ਕੈਦ

0
310

ਮੁਹਾਲੀ : ਸੀ ਬੀ ਆਈ ਦੀ ਸਪੈਸ਼ਲ ਕੋਰਟ ਨੇ ਤਿੰਨ ਦਹਾਕੇ ਪੁਰਾਣੇ ਝੂਠੇ ਪੁਲਸ ਮੁਕਾਬਲੇ ਦੇ ਕੇਸ ’ਚ ਪੰਜਾਬ ਪੁਲਸ ਦੇ ਸਾਬਕਾ ਡੀ ਐੱਸ ਪੀ ਕਿ੍ਰਸ਼ਨ ਸਿੰਘ ਅਤੇ ਸਾਬਕਾ ਸਬ-ਇੰਸਪੈਕਟਰ ਤਰਸੇਮ ਸਿੰਘ ਨੂੰ ਦੋਸ਼ੀ ਮੰਨਦੇ ਹੋਏ ਉਮਰ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਤਿੰਨ ਪੀੜਤ ਪਰਵਾਰਾਂ ਨੂੰ 1-1 ਲੱਖ ਮੁਆਵਜ਼ਾ ਦੇਣ ਦਾ ਫੈਸਲਾ ਸੁਣਾਇਆ ਹੈ। ਪੀੜਤ ਪਰਵਾਰਾਂ ਦੇ ਵਕੀਲ ਸਰਬਜੀਤ ਸਿੰਘ ਨੇ ਦੱਸਿਆ ਕਿ 13 ਦਸੰਬਰ 1992 ਨੂੰ ਪੁਲਸ ਨੇ ਅੰਮਿ੍ਰਤਸਰ ਜ਼ਿਲ੍ਹੇ ਨਾਲ ਸੰਬੰਧਤ ਤਿੰਨ ਨੌਜਵਾਨਾਂ ਸਾਹਿਬ ਸਿੰਘ, ਦਲਬੀਰ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਝੂਠੇ ਪੁਲਸ ਮੁਕਾਬਲੇ ਵਿਚ ਮਾਰ ਦਿੱਤਾ ਸੀ। ਸਾਹਿਬ ਸਿੰਘ ਦੇ ਪਿਤਾ ਕਾਹਨ ਸਿੰਘ ਦੀ ਸ਼ਿਕਾਇਤ ’ਤੇ ਸੁਪਰੀਮ ਕੋਰਟ ਨੇ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪੀ ਸੀ।

LEAVE A REPLY

Please enter your comment!
Please enter your name here