ਫੈਸਲੇ ਲਟਕਾਉਣਾ ਬਰਦਾਸ਼ਤ ਨਹੀਂ ਹੋਵੇਗਾ : ਸਿਨਹਾ

0
13

ਚੰਡੀਗੜ੍ਹ : ਪੰਜਾਬ ਦੀ ‘ਆਪ’ ਸਰਕਾਰ ਨੇ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ’ਚ ਖੱਜਲ-ਖੁਆਰੀ ਤੇ ਭਿ੍ਰਸ਼ਟਾਚਾਰ ਤੋਂ ਬਚਾਉਣ ਅਤੇ ਜਨਤਕ ਸੇਵਾਵਾਂ ਨਿਰਧਾਰਤ ਸਮੇਂ ’ਚ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੇ ਜਨਤਕ ਸੇਵਾਵਾਂ ਨਾਲ ਜੁੜੇ ਸਾਰੇ ਸੰਬੰਧਤ ਵਿਭਾਗਾਂ ਨੂੰ ਇਕ ਪੱਤਰ ਜਾਰੀ ਕਰਕੇ ਲੋੜੀਂਦੀਆਂ ਸੇਵਾਵਾਂ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾ ਕਿਹਾ ਕਿ ਸੰਬੰਧਤ ਅਰਜ਼ੀਆਂ ਨੂੰ ਲੰਮੇ ਸਮੇਂ ਤੱਕ ਬਕਾਇਆ ਰੱਖਣਾ, ਭਿ੍ਰਸ਼ਟਾਚਾਰ ਨੂੰ ਬੜ੍ਹਾਵਾ ਦੇਣ ਦਾ ਹੀ ਢੰਗ ਤਰੀਕਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿਨਹਾ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਬਕਾਇਆ ਪਏ ਅਜਿਹੇ ਸਾਰੇ ਕੇਸਾਂ ਬਾਰੇ ਜਾਣਕਾਰੀ 26 ਮਾਰਚ ਸਵੇਰੇ 11 ਵਜੇ ਤੱਕ ਉਨ੍ਹਾ ਦੇ ਦਫਤਰ ਨਾਲ ਸਾਂਝੀ ਕੀਤੀ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਹ ਮੰਨ ਲਿਆ ਜਾਵੇਗਾ ਕਿ ਸੰਬੰਧਤ ਅਧਿਕਾਰੀ ਅਤੇ ਸਕੱਤਰ ਆਪਣੇ ਵਿਭਾਗ ਵਿੱਚ ਭਿ੍ਰਸ਼ਟਾਚਾਰ ਨੂੰ ਉਤਸ਼ਾਹਤ ਕਰ ਰਹੇ ਹਨ।