-ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਪੰਜਾਬ ਦੇ ਸਾਰੇ 65 ਲੱਖ ਪਰਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਬੀਮਾ ਕਵਰ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਆਪਣਾ ਚੌਥਾ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਹੁਣ ਤੱਕ ਰਾਜ ਦੇ 45 ਲੱਖ ਪਰਵਾਰਾਂ ਨੂੰ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਯੋਜਨਾ ਅਤੇ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਬੀਮਾ ਕਵਰ ਮਿਲ ਰਿਹਾ ਸੀ।ਉਨ੍ਹਾ ਐਲਾਨ ਕੀਤਾ ਕਿ ਸੂਬੇ ਦੇ ਸਾਰੇ 65 ਲੱਖ ਪਰਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਬੀਮਾ ਕਵਰ ਮਿਲੇਗਾ, ਭਾਵੇਂ ਉਹ ਗਰੀਬ ਹੋਵੇ ਜਾਂ ਅਮੀਰ, ਪੇਂਡੂ ਹੋਵੇ ਜਾਂ ਸ਼ਹਿਰੀ।ਇਸ ਯੋਜਨਾ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਅਤੇ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਵਾਲੇ ਪਰਵਾਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਮਹੱਤਵਪੂਰਨ ਗੱਲ ਇਹ ਹੈ ਕਿ ਵਿੱਤ ਮੰਤਰੀ ਨੇ ਸਾਰੇ ਪਰਵਾਰਾਂ ਨੂੰ 10 ਲੱਖ ਰੁਪਏ ਦਾ ਨਗਦੀ ਰਹਿਤ ਸਿਹਤ ਕਵਰ ਦੇ ਕੇ ਅਮੀਰ-ਗਰੀਬ, ਸ਼ਹਿਰੀ-ਪੇਂਡੂ ਵਿਚਕਾਰ ਫਰਕ ਨੂੰ ਖਤਮ ਕਰ ਦਿੱਤਾ ਹੈ।