ਪੰਜਾਬ ਵਿੱਚ ਨਿਵੇਸ਼ ਤੇਜ਼ੀ ਨਾਲ ਵਧ ਰਿਹਾ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਿਵੇਸ਼ਕਾਂ ਦਾ ਵਿਸ਼ਵਾਸ ਵਧਿਆ ਹੈ।ਪਿਛਲੇ 3 ਸਾਲਾਂ ਵਿੱਚ ਰਾਜ ਵਿੱਚ ਕੁੱਲ 96,836 ਕਰੋੜ ਦਾ ਨਿਵੇਸ਼ ਆਇਆ ਹੈ।ਉਦਯੋਗਿਕ ਖੇਤਰ ਹੁਣ ਰਾਜ ਦੀ ਆਰਥਿਕਤਾ ਵਿੱਚ 27 ਪ੍ਰਤੀਸ਼ਤ ਯੋਗਦਾਨ ਪਾਉਦਾ ਹੈ।ਜ਼ਿਲ੍ਹਾ ਪੱਧਰੀ ਮੀਟਿੰਗਾਂ ਰਾਹੀਂ ਇੱਕ ਨਵੀਂ ਉਦਯੋਗਿਕ ਨੀਤੀ ਤਿਆਰ ਕੀਤੀ ਗਈ ਹੈ, ਜਿਸ ਨੇ ਟਾਟਾ ਸਟੀਲ ਅਤੇ ਸੰਥਨ ਗਰੁੱਪ ਵਰਗੇ ਵੱਡੇ ਨਿਵੇਸ਼ਕਾਂ ਨੂੰ ਆਕਰਸ਼ਿਤ ਕੀਤਾ ਹੈ।ਮੌਜੂਦਾ ਬਜਟ ਵਿੱਚ ਉਦਯੋਗਾਂ ਨੂੰ 250 ਕਰੋੜ ਰੁਪਏ ਦੇ ਪ੍ਰੋਤਸਾਹਨ ਦੇ ਰੂਪ ਵਿੱਚ ਵਿੱਤੀ ਸਹਾਇਤਾ ਦਿੱਤੀ ਗਈ ਹੈ, ਜਦੋਂ ਕਿ ਕਾਂਗਰਸ ਸਰਕਾਰ ਨੇ ਸਿਰਫ 53 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਸੀ।
ਅੰਮਿ੍ਰਤਸਰ ਵਿੱਚ ‘ਯੂਨਿਟੀ ਮਾਲ’ ਅਤੇ ਸੂਖਮ, ਛੋਟੇ ਤੇ ਦਰਮਿਆਨੇ ਉਦਮਾਂ ਨੂੰ ਉਤਸ਼ਾਹਤ ਕਰਨ ਲਈ 120 ਕਰੋੜ ਦੇ ਪ੍ਰੋਜੈਕਟ ਲਾਂਚ ਕੀਤੇ ਗਏ ਹਨ। ਲੁਧਿਆਣਾ ਵਿੱਚ ਆਟੋ ਪਾਰਟਸ ਤੇ ਹੈਂਡ ਟੂਲਜ਼ ਤਕਨਾਲੋਜੀ ਲਈ 10 ਕਰੋੜ ਦਾ ਅਪਗ੍ਰੇਡੇਸ਼ਨ ਕੀਤਾ ਗਿਆ ਹੈ।ਵਿੱਤੀ ਸਾਲ 2025-26 ਲਈ ਉਦਯੋਗਿਕ ਖੇਤਰ ਨੂੰ ਕੁੱਲ 3,426 ਕਰੋੜ ਦਾ ਬਜਟ ਅਲਾਟ ਕੀਤਾ ਗਿਆ ਹੈ।



