ਚਲਾਈਆਂ ਜਾਣਗੀਆਂ ਈ-ਬੱਸਾਂ

0
98

ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ 347 ਈ-ਬੱਸਾਂ ਖਰੀਦੀਆਂ ਜਾਣਗੀਆਂ। ਅੰਮਿ੍ਰਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਸਿਵਲ ਬੱਸ ਡਿਪੂਆਂ ਲਈ ਪ੍ਰਬੰਧ ਕੀਤੇ ਜਾਣਗੇ।ਅੰਮਿ੍ਰਤਸਰ ਅਤੇ ਲੁਧਿਆਣਾ ਦੇ ਲੋਕਾਂ ਲਈ ਸ਼ਹਿਰੀ ਸ਼ਾਸਨ ਲਈ 300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।ਚੀਮਾ ਨੇ ਕਿਹਾ ਕਿ ਸੜਕਾਂ ਵਿਦੇਸ਼ਾਂ ਦੀ ਤਰਜ਼ ’ਤੇ ਬਣਾਈਆਂ ਜਾਣਗੀਆਂ।ਹੁਣ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਜਲੰਧਰ, ਲੁਧਿਆਣਾ, ਅੰਮਿ੍ਰਤਸਰ ਵਿੱਚ ਸੜਕਾਂ ਵਿਦੇਸ਼ਾਂ ਦੀ ਤਰਜ਼ ’ਤੇ ਬਣਾਈਆਂ ਜਾਣਗੀਆਂ। ਇਸ ਲਈ ਸਰਕਾਰ ਨੇ 5.983 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਇਸ ਦੇ ਨਾਲ ਹੀ 166 ਕਸਬਿਆਂ ਵਿੱਚ ਸਫਾਈ, ਪਾਣੀ, ਸੀਵਰੇਜ ਅਤੇ ਸਟਰੀਟ ਲਾਈਟਾਂ ਪ੍ਰਦਾਨ ਕਰਨ ਲਈ 225 ਕਰੋੜ ਰੁਪਏ ਅਲਾਟ ਕੀਤੇ ਗਏ ਹਨ।