ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਨੂੰ ਆਪਣੀ ਪਹਿਲੀ ਤਰਜੀਹ ਦਿੱਤੀ ਹੈ।ਵਿੱਤ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇ ਰਾਜ ਦੌਰਾਨ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਮਾੜੀ ਹੋ ਗਈ ਸੀ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ‘ਸਮਾਰਟ ਸਕੂਲਾਂ ਵਾਲਾ ਪੰਜਾਬ’ ਬਣਾ ਰਹੀ ਹੈ।ਇਸ ਬਜਟ ਵਿੱਚ ਸਿੱਖਿਆ ਖੇਤਰ ਲਈ 17,975 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜੋ ਕਿ ਕੁੱਲ ਬਜਟ ਦਾ 12 ਫੀਸਦੀ ਹੈ।425 ਪ੍ਰਾਇਮਰੀ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੂੰ ‘ਖੁਸ਼ੀ ਦੇ ਸਕੂਲ’ ਵਿੱਚ ਬਦਲਿਆ ਜਾ ਰਿਹਾ ਹੈ, ਤਾਂ ਜੋ ਬੱਚੇ ਇੱਕ ਬਿਹਤਰ ਅਤੇ ਸਕਾਰਾਤਮਕ ਵਾਤਾਵਰਣ ਵਿੱਚ ਸਿੱਖਿਆ ਪ੍ਰਾਪਤ ਕਰ ਸਕਣ। ਇਸ ਦੇ ਨਾਲ ਹੀ ‘ਪੰਜਾਬ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ’ ਰਾਹੀਂ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਅਤੇ ਉੱਦਮਤਾ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ।