ਖੇਤੀਬਾੜੀ ਲਈ 14524 ਕਰੋੜ

0
137

ਖੇਤੀਬਾੜੀ ਲਈ 14524 ਕਰੋੜ ਦਾ ਬਜਟ ਰੱਖਿਆ ਹੈ, ਜੋ ਕਿ ਪਿਛਲੇ ਵਰ੍ਹੇ ਨਾਲੋਂ 5 ਫ਼ੀਸਦੀ ਜ਼ਿਆਦਾ ਹੈ। ਚੀਮਾ ਨੇ ਕਿਹਾਸੂਬੇ ਦੇ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਖੇਤਰ ’ਚ ਬਿਜਲੀ ਸਬਸਿਡੀ ਦੀ ਵਿਵਸਥਾ ਕੀਤੀ ਗਈ ਹੈ।ਵਿੱਤੀ ਸਾਲ 2025-26 ਦੇ ਬਜਟ ’ਚ ਇਸ ਲਈ 9,992 ਕਰੋੜ ਰੱਖੇ ਗਏ ਹਨ।ਵਿੱਤ ਮੰਤਰੀ ਨੇ ਕਿਹਾ ਕਿ ਪਸ਼ੂ ਸਿਹਤ ਸਹੂਲਤਾਂ ਦੇ ਪਾਇਲਟ ਪ੍ਰੋਜੈਕਟਾਂ ਲਈ ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਹੈ। ਇਸ ਲਈ 704 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।ਗੰਨੇ ਦੀ ਖਰੀਦ ਕੀਮਤ 401 ਰੁਪਏ ਪ੍ਰਤੀ ਕੁਇੰਟਲ ਸੀ। ਇਹ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਸੀ। 2023-24 ਦੇ ਬਕਾਏ ਅਦਾ ਕਰ ਦਿੱਤੇ ਗਏ ਹਨ, ਇਸ ਨਾਲ ਰਾਹਤ ਮਿਲੀ ਹੈ। ਇਸ ਸਹਾਇਤਾ ਨੂੰ ਜਾਰੀ ਰੱਖਣ ਲਈ 250 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਖੇਤੀਬਾੜੀ ਤੇ ਸਹਾਇਕ ਖੇਤਰਾਂ ਲ਼ਈ 14524 ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਦੇ ਮੁਕਾਬਲੇ 5 ਫੀਸਦੀ ਵੱਧ ਹਨ।ਬਠਿੰਡਾ, ਕਪੂਰਥਲਾ ਤੇ ਗੁਰਦਾਸਪੁਰ ’ਚ ਮੱਕੀ ਦੀ ਫਸਲ ਨੂੰ ਉਤਸ਼ਾਹਤ ਕਰਨ ਲਈ 17500 ਰੁਪਏ ਪ੍ਰਤੀ ਹੈਕਟੇਅਰ ਦੀ ਸਬਸਿਡੀ ਦਾ ਪ੍ਰਸਤਾਵ ਹੈ। ਇਸ ਨਵੀਂ ਸਕੀਮ ਦਾ ਮਕਸਦ ਕੇਂਦਰ ਸਰਕਾਰ ਦੇ 20 ਫੀਸਦੀ ਈਥਾਨੋਲ ਮਿਸ਼ਰਣ ਦੇ ਟੀਚੇ ਨੂੰ ਪੂਰਾ ਕਰਨਾ ਹੈ।ਇਸ ਸਕੀਮ ਤਹਿਤ ਕੁੱਲ 30 ਹਜ਼ਾਰ ਕਿਸਾਨਾਂ ਨੂੰ ਲਾਭ ਮਿਲੇਗਾ।ਇਸ ਤੋ ਇਲਾਵਾ ਫਸਲੀ ਵਿਭਿੰਨਤਾ ਲਈ 115 ਕਰੋੜ ਰੁਪਏ ਵੱਖ ਤੋਂ ਰੱਖੇ ਗਏ ਹਨ।ਵਿੱਤ ਮੰਤਰੀ ਨੇ ਕਿਹਾ ਕਿ ਖੇਤੀ ਵਿਸਥਾਰ, ਬਾਗਬਾਨੀ ਨੂੰ ਉਤਸ਼ਾਹਤ ਕਰਨ ਅਤੇ ਬੀਜ ਵਿਕਾਸ ਲਈ 149 ਕਰੋੜ ਰੁਪਏ ਦਾ ਪ੍ਰਸਤਾਵ ਦਿੱਤਾ ਹੈ।ਫਸਲੀ ਰਹਿੰਦ-ਖੂੰਹਦ ਲਈ ਪਰਾਲੀ ਅਧਾਰਤ ਬਾਇਲਰਾਂ ਵੱਲ ਜਾਣ ਵਾਲੇ ਉਦਯੋਗਾਂ ਨੂੰ 60 ਕਰੋੜ ਦੇ ਸਬਸਿਡੀ ਦਾ ਪ੍ਰਸਤਾਵ ਦਿੱਤਾ ਹੈ।ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ, ਸਹਿਕਾਰੀ ਸਭਾਵਾਂ ਤੇ ਗ੍ਰਾਮ ਪੰਚਾਇਤਾਂ ਦੀ ਮਦਦ ਲ਼ਈ 500 ਕਰੋੜ ਦੇ ਬਜਟ ਦਾ ਪ੍ਰਸਤਾਵ ਹੈ।ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜ ਰੁਪਏ ਰੱਖਣ ਦਾ ਪ੍ਰਸਤਾਵ ਰੱਖਿਆ ਹੈ।