ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਆਦੇਸ਼ ਦਿੱਤੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਹਫਤੇ ਵਿੱਚ ਚਾਰ ਦਿਨ ਸਨਿੱਚਰਵਾਰ, ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਆਪਣੇ ਇਲਾਕਿਆਂ ਦਾ ਨਿਰੀਖਣ ਕਰਨਗੇ ਅਤੇ ਉਸ ਦੀ ਰਿਪੋਰਟ ਬਣਾ ਕੇ ਭੇਜਣਗੇ। ਜਿਨ੍ਹਾਂ ਅਧਿਕਾਰੀਆਂ ਵੱਲੋਂ ਲੋਕਾਂ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਵਿੱਚ ਕੁਤਾਹੀ ਵਰਤੀ ਜਾਵੇਗੀ, ਉਨ੍ਹਾਂ ਬਾਰੇ ਜਾਣਕਾਰੀ ਮਿਲਦੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।




