ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹੁਤ ਹੀ ਸਮਾਰਟ ਆਦਮੀ ਅਤੇ ਇੱਕ ਚੰਗਾ ਦੋਸਤ ਦੱਸਿਆ ਹੈ। ਉਨ੍ਹਾ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਹੈ ਕਿ ਟੈਕਸ ਗੱਲਬਾਤ ਭਾਰਤ ਅਤੇ ਅਮਰੀਕਾ ਵਿਚਕਾਰ ਬਹੁਤ ਵਧੀਆ ਢੰਗ ਨਾਲ ਕੰਮ ਕਰੇਗੀ। ਇਹ ਟਿੱਪਣੀਆਂ ਮਹੱਤਵਪੂਰਨ ਮੰਨੀਆਂ ਜਾ ਜਾਰੀਆਂ ਹਨ, ਕਿਉਂਕਿ ਟਰੰਪ ਨੇ ਵਾਰ-ਵਾਰ ਭਾਰਤ ਅਤੇ ਹੋਰ ਦੇਸ਼ਾਂ ਵੱਲੋਂ ਅਮਰੀਕੀ ਸਾਮਾਨਾਂ ’ਤੇ ਲਗਾਏ ਗਏ ਉੱਚ ਟੈਕਸਾਂ ਦੀ ਆਲੋਚਨਾ ਕੀਤੀ ਹੈ।
ਅਮਰੀਕੀ ਰਾਸ਼ਟਰਪਤੀ ਨੇ ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਕਿਹਾਪ੍ਰਧਾਨ ਮੰਤਰੀ ਮੋਦੀ ਹਾਲ ਹੀ ਵਿੱਚ ਇੱਥੇ ਆਏ ਸਨ ਅਤੇ ਅਸੀਂ ਹਮੇਸ਼ਾ ਬਹੁਤ ਚੰਗੇ ਦੋਸਤ ਰਹੇ ਹਾਂ।




