17.5 C
Jalandhar
Monday, December 23, 2024
spot_img

‘ਪੰਜਾਬ ਅਨਾਜ ਲੇਬਰ ਨੀਤੀ’ ਤੇ ਸੋਧੀ ‘ਪੰਜਾਬ ਅਨਾਜ ਟਰਾਂਸਪੋਰਟ ਨੀਤੀ’ ਨੂੰ ਪ੍ਰਵਾਨਗੀ

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਸ਼ੁੱਕਰਵਾਰ ਸਾਲ 2022 ਲਈ ਨਵੀਂ ‘ਪੰਜਾਬ ਅਨਾਜ ਲੇਬਰ ਨੀਤੀ’ ਅਤੇ ਸੋਧੀ ਹੋਈ ‘ਪੰਜਾਬ ਅਨਾਜ ਟਰਾਂਸਪੋਰਟ ਨੀਤੀ’ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਦਾ ਉਦੇਸ਼ ਪਾਰਦਰਸਤਾ ਨੂੰ ਹੋਰ ਯਕੀਨੀ ਬਣਾਉਣ ਲਈ ਵਿਆਪਕ ਭਾਈਵਾਲੀ ਵਧਾਉਣ ਦੇ ਨਾਲ-ਨਾਲ ਬੇਲੋੜੀ ਮੁਕੱਦਮੇਬਾਜ਼ੀ ਨੂੰ ਘਟਾਉਣਾ ਹੈ |
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਸੋਧੀ ਹੋਈ ਟਰਾਂਸਪੋਰਟ ਨੀਤੀ ਹੁਣ ਝੋਨੇ ਦੀ ਖਰੀਦ ਅਤੇ ਮਿਲਿੰਗ ਲਈ ਕਸਟਮ ਮਿਲਿੰਗ ਨੀਤੀ ਨਾਲ ਮੇਲ ਖਾਂਦੀ ਹੈ ਅਤੇ ਮਿਲਿੰਗ ਨੀਤੀ ਨੂੰ ਮੰਤਰੀ ਮੰਡਲ ਵੱਲੋਂ ਕੁਝ ਦਿਨ ਪਹਿਲਾਂ ਪ੍ਰਵਾਨਗੀ ਦਿੱਤੀ ਗਈ ਸੀ | ਪਹਿਲੀ ਵਾਰ ਸੋਧੀ ਹੋਈ ਟਰਾਂਸਪੋਰਟ ਨੀਤੀ ਵਿਚ ਸਰਕਾਰ ਦੁਆਰਾ ਖਰੀਦੇ ਗਏ ਅਨਾਜ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਹਰੇਕ ਵਾਹਨ ਵਿੱਚ ਵਾਹਨ ਟਰੈਕਿੰਗ ਸਿਸਟਮ ਲਾਉਣ ਦੀ ਵਿਵਸਥਾ ਲਾਜ਼ਮੀ ਬਣਾਈ ਗਈ ਹੈ | ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਵਿਭਾਗ ਨੇ ਵਾਹਨ ਟਰੈਕਿੰਗ ਪ੍ਰਣਾਲੀ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ ਅਤੇ ਮੌਜੂਦਾ ਅਨਾਜ ਖਰੀਦ ਪੋਰਟਲ ਨੂੰ ਇਨ੍ਹਾਂ ਪ੍ਰਣਾਲੀਆਂ ਦੇ ਅਨੁਕੂਲ ਬਣਾਉਣਾ ਹੈ |
ਲੇਬਰ ਨੀਤੀ ਬਾਰੇ ਬੁਲਾਰੇ ਨੇ ਦੱਸਿਆ ਕਿ ਨੀਤੀ ਦਾ ਉਦੇਸ ਮੌਜੂਦਾ ਲੇਬਰ ਅਤੇ ਕਾਰਟੇਜ ਨੀਤੀ ਨੂੰ ਖਤਮ ਕਰਕੇ ਲੇਬਰ ਐਸੋਸੀਏਸ਼ਨਾਂ ਦੀ ਵਿਆਪਕ ਭਾਈਵਾਲੀ ਨੂੰ ਯਕੀਨੀ ਬਣਾਉਣਾ ਹੈ | ਪਿਛਲੇ ਕਈ ਦਹਾਕਿਆਂ ਤੋਂ ਅਮਲ ਅਧੀਨ ਮੌਜੂਦਾ ਲੇਬਰ ਅਤੇ ਕਾਰਟੇਜ ਨੀਤੀ ਨੂੰ ਬਹੁਤ ਸਾਰੇ ਲੋਕਾਂ ਦੁਆਰਾ ਠੇਕੇਦਾਰਾਂ ਦੇ ਪੱਖ ਵਿੱਚ ਸਮਝਿਆ ਜਾਂਦਾ ਸੀ, ਕਿਉਂਕਿ ਇਸ ਵਿੱਚ ਇੱਕੋ ਵਿਅਕਤੀ ਦੁਆਰਾ ਲੇਬਰ ਅਤੇ ਆਵਾਜਾਈ ਦੀਆਂ ਸੇਵਾਵਾਂ ਪ੍ਰਦਾਨ ਕੀਤੇ ਜਾਣਾ ਸ਼ਾਮਲ ਸੀ | ਕੈਬਨਿਟ ਵੱਲੋਂ ਪ੍ਰਵਾਨ ਕੀਤੀ ਗਈ ਨੀਤੀ ਨਾਲ ਲੇਬਰ ਅਤੇ ਆਵਾਜਾਈ ਦੀਆਂ ਸੇਵਾਵਾਂ ਨੂੰ ਪੂਰੀ ਤਰ੍ਹਾਂ ਨਾਲ ਵੱਖ ਕਰ ਦਿੱਤਾ ਗਿਆ ਹੈ, ਜਿਸ ਨਾਲ ਲੇਬਰ ਐਸੋਸੀਏਸ਼ਨਾਂ ਨੂੰ ਟੈਂਡਰ ਪ੍ਰਕਿਰਿਆ ਵਿੱਚ ਸਿੱਧੇ ਤੌਰ ‘ਤੇ ਹਿੱਸਾ ਲੈਣ ਦੇ ਵੱਧ ਮੌਕੇ ਪ੍ਰਦਾਨ ਕੀਤੇ ਗਏ ਹਨ, ਜਿਸ ਨਾਲ ਠੇਕੇਦਾਰ ਦੇ ਮੁਨਾਫੇ ਨੂੰ ਹਟਾ ਕੇ ਸਿੱਧੇ ਤੌਰ ‘ਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ | ਬੁਲਾਰੇ ਨੇ ਦੱਸਿਆ ਕਿ ਕੁਝ ਮੌਜੂਦਾ ਵਿਵਸਥਾਵਾਂ ਨੂੰ ਹਟਾ ਕੇ ਸਿਸਟਮ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਗਈ ਹੈ ਜਿਸ ਦੀ ਕਈ ਵਾਰ ਦੁਰਵਰਤੋਂ ਹੁੰਦੀ ਸੀ ਅਤੇ ਬੇਲੋੜੀ ਮੁਕੱਦਮੇਬਾਜ਼ੀ ਦਾ ਕਾਰਨ ਬਣਦਾ ਸੀ | ਇਸ ਸਬੰਧ ਵਿੱਚ ਟੈਂਡਰ ਪ੍ਰਕਿਰਿਆ ਦੌਰਾਨ ਦਸਤੀ ਦਸਤਾਵੇਜ਼ਾਂ ਨੂੰ ਜਮ੍ਹਾਂ ਕਰਵਾਏ ਜਾਣ ਨੂੰ ਪੂਰੀ ਤਰ੍ਹਾਂ ਖਤਮ ਕਰਨ ਦਾ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ ਕਿਉਂਕਿ ਬਹੁਤ ਸਾਰੇ ਟੈਂਡਰ ਅਕਸਰ ਦਸਤਾਵੇਜ਼ਾਂ ਵਿੱਚ ਮਾਮੂਲੀ ਤਰੁੱਟੀਆਂ ਦੇ ਕਾਰਨ ਰੱਦ ਕਰ ਦਿੱਤੇ ਜਾਂਦੇ ਸਨ | ਨਵੇਂ ਉੱਦਮੀਆਂ ਨੂੰ ਉਤਸਾਹਿਤ ਕਰਨ ਲਈ ਸਰਕਾਰ ਦੀ ਸੋਚ ਦੇ ਅਨੁਸਾਰ ਇਸ ਨੀਤੀ ਨੇ ਪਹਿਲੀ ਵਾਰ ਪੁਰਾਣੇ ਤਜਰਬੇ ਦੀ ਲੋੜ ਤੋਂ ਬਗੈਰ ਟੈਂਡਰਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ | ਟਰੱਕਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਮਜ਼ਦੂਰਾਂ ਦੇ ਆਧਾਰ ਨੰਬਰਾਂ ਦੇ ਵੇਰਵਿਆਂ ਨੂੰ ਜਮ੍ਹਾਂ ਕਰਾਉਣ ਦੀ ਜ਼ਰੂਰਤ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ ਕਿਉਂ ਜੋ ਇਸ ਦੇ ਨਤੀਜੇ ਵਜੋਂ ਅਕਸਰ ਮਾਮੂਲੀ ਊਣਤਾਈਆਂ ਕਾਰਨ ਬੋਲੀ ਰੱਦ ਹੋ ਜਾਂਦੀ ਸੀ ਅਤੇ ਬਾਅਦ ਵਿਚ ਬੇਲੋੜੀ ਮੁਕੱਦਮੇਬਾਜ਼ੀ ਦਾ ਕਾਰਨ ਬਣ ਜਾਂਦਾ ਸੀ | ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਨੀਤੀ ਨੇ ਟੈਂਡਰ ਕੀਤੇ ਕਲੱਸਟਰ ਦਾ ਆਕਾਰ 50 ਹਜ਼ਾਰ ਮੀਟਰਕ ਟਨ ਤੱਕ ਸੀਮਤ ਕਰ ਦਿੱਤਾ ਹੈ | ਇਸ ਦੇ ਕਾਰਨ ਇਕ ਕਲੱਸਟਰ ਵਿੱਚ ਵਾਹਨਾਂ ਅਤੇ ਮਜ਼ਦੂਰਾਂ ਦੀ ਲੋੜ ਘਟਣ ਦੀ ਆਸ ਹੈ ਜਿਸ ਨਾਲ ਮੁਕਾਬਲਾ ਵਧਦਾ ਹੈ | ਇਸ ਤੋਂ ਪਹਿਲਾਂ ਕਿਸੇ ਕਲੱਸਟਰ ਦੇ ਆਕਾਰ ਨੂੰ ਨਿਰਧਾਰਤ ਕਰਨ ਲਈ ਕੋਈ ਮਾਪਦੰਡ ਨਹੀਂ ਸੀ ਜੋ ਕਿ ਘੱਟੋ-ਘੱਟ 5000 ਮੀਟਰਕ ਟਨ ਤੋਂ ਲੈ ਕੇ ਵੱਧ ਤੋਂ ਵੱਧ 2 ਲੱਖ ਮੀਟਰਕ ਟਨ ਤੱਕ ਵੱਖੋ-ਵੱਖ ਆਕਾਰ ਦਾ ਹੁੰਦਾ ਹੈ | ਦੋਵਾਂ ਨੀਤੀਆਂ ਨੇ ਹੁਣ ਡਿਪਟੀ ਕਮਿਸਨਰ ਨੂੰ ਟੈਂਡਰ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਹੈ |

Related Articles

LEAVE A REPLY

Please enter your comment!
Please enter your name here

Latest Articles