ਦੋ ਇੰਸਪੈਕਟਰਾਂ ਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ

0
104

ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ) ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਬੁੱਧਵਾਰ 2 ਆਬਕਾਰੀ ਤੇ ਕਰ-ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਚੀਮਾ ਨੇ ਮਾਲੀਆ ਪ੍ਰਾਪਤੀ ਪ੍ਰਣਾਲੀ ਨੂੰ ਮਜ਼ਬੂਤ ਅਤੇ ਪਾਰਦਰਸ਼ੀ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਵਿੱਚ ਆਬਕਾਰੀ ਤੇ ਕਰ ਵਿਭਾਗ ਵੱਲੋਂ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦਾ ਜ਼ਿਕਰ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਅਧਿਕਾਰੀ ਆਪਣੀ ਯੋਗਤਾ ਸਦਕਾ ਇਸ ਵਿੱਚ ਸਾਰਥਕ ਯੋਗਦਾਨ ਪਾਉਣਗੇ। ਚੀਮਾ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਪੰਜਾਬ ਸਰਕਾਰ ਦੇ ਵਿੱਤੀ ਢਾਂਚੇ ਦਾ ਮੁੱਖ ਥੰਮ੍ਹ ਹੈ।