ਅੰਮਿ੍ਰਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪਾਸ ਕੀਤੇ ਵਕਫ ਸੋਧ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟ ਗਿਣਤੀਆਂ ਨਾਲ ਸੰਬੰਧਤ ਮਾਮਲਿਆਂ ਵਿਚ ਸਿੱਧਾ ਦਖਲ ਹੈ। ਧਾਮੀ ਨੇ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਸਰਕਾਰ ਦੀ ਮਨਸ਼ਾ ਘੱਟ ਗਿਣਤੀਆਂ ਦੇ ਅਧਿਕਾਰਾਂ ਨੂੰ ਖਤਮ ਕਰਕੇ ਪ੍ਰਬੰਧਾਂ ਨੂੰ ਆਪਣੇ ਅਨੁਸਾਰ ਚਲਾਉਣ ਦੀ ਹੈ। ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਘੱਟ ਗਿਣਤੀਆਂ ਦੇ ਹੱਕ-ਹਕੂਕ ਸੁਰੱਖਿਅਤ ਰੱਖਣ ਦੀ ਹਾਮੀ ਰਹੀ ਹੈ ਅਤੇ ਉਹ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਖਿਲਾਫ ਲਏ ਗਏ ਕਿਸੇ ਵੀ ਫੈਸਲੇ ਦਾ ਵਿਰੋਧ ਕਰਦੀ ਹੈ।




