ਅੱਠਵੀਂ ’ਚੋਂ ਹੁਸ਼ਿਆਰਪੁਰ ਦਾ ਪੁਨੀਤ ਵਰਮਾ ਅੱਵਲ

0
183

ਮੁਹਾਲੀ (ਗੁਰਜੀਤ ਬਿੱਲਾ)
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਸ਼੍ਰੇਣੀ ਦਾ ਨਤੀਜਾ ਐਲਾਨ ਦਿੱਤਾ ਹੈ। 10471 ਸਕੂਲਾਂ ਦੇ 290471 ਪ੍ਰੀਖਿਆਰਥੀ ਪ੍ਰੀਖਿਆ ਵਿੱਚ ਅਪੀਅਰ ਹੋਏ, ਜਿਨ੍ਹਾਂ ਵਿੱਚੋਂ 282627 ਪ੍ਰਮੋਟ ਹੋਏ ਅਤੇ ਨਤੀਜੇ ਦੀ ਪਾਸ ਪ੍ਰਤੀਸ਼ਤਤਾ 97.30 ਫੀਸਦੀ ਰਹੀ।
ਪੁਨੀਤ ਵਰਮਾ ਪੁੱਤਰ ਅਸ਼ੋਕ ਵਰਮਾ/ ਨੀਤੂ ਵਰਮਾ, (ਰੋਲ ਨੰ. 8025370012) ਸ੍ਰੀ ਗੁਰੂ ਹਰ�ਿਸ਼ਨ ਪਬਲਿਕ ਸਕੂਲ, ਏ-225, ਚੀਫ ਖਾਲਸਾ ਦੀਵਾਨ, ਮਾਡਲ ਟਾਊਨ, ਹੁਸ਼ਿਆਰਪੁਰ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਪਹਿਲਾ, ਨਵਜੋਤ ਕੌਰ ਪੁੱਤਰੀ ਕਰਨਜੀਤ ਸਿੰਘ/ ਵੀਰਪਾਲ ਕੌਰ (ਰੋਲ ਨੰ. 8025227565) ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰ. ਸਕੂਲ ਕੋਟ ਸੁੱਖੀਆ, ਫਰੀਦਕੋਟ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਦੂਜਾ ਅਤੇ ਨਵਜੋਤ ਕੌਰ ਪੁੱਤਰੀ ਗੁਰਮੇਜ ਸਿੰਘ/ ਕੁਲਜੀਤ ਕੌਰ (ਰੋਲ ਨੰ. 8025111174) ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰ. ਸਕੂਲ, ਚੰਨਣਕੇ (ਅੱਡਾ ਨਾਥ ਦੀ ਖੂਹੀ) ਅੰਮਿ੍ਰਤਸਰ ਨੇ 99.83 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ।
ਬਰਾਬਰ ਅੰਕ ਪ੍ਰਾਪਤ ਕਰਨ ’ਤੇ ਛੋਟੀ ਉਮਰ ਵਾਲੇ ਪ੍ਰੀਖਿਆਰਥੀ ਨੂੰ ਮੈਰਿਟ ਵਿੱਚ ਉਚ ਸਥਾਨ ਪ੍ਰਦਾਨ ਕੀਤਾ ਗਿਆ ਹੈ।ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ … ਅਤੇ .. ’ਤੇ ਅਪਲੋਡ ਕਰ ਦਿੱਤਾ ਗਿਆ ਹੈ। ਜਿਹੜੇ ਪ੍ਰੀਖਿਆਰਥੀ ਇਸ ਪ੍ਰੀਖਿਆ ਵਿੱਚ ਪ੍ਰਮੋਟ ਨਹੀਂ ਹੋ ਸਕੇ, ਉਹਨਾਂ ਦੀ ਸਪਲੀਮੈਂਟਰੀ ਪ੍ਰੀਖਿਆ ਜੂਨ ਵਿੱਚ ਕੰਡਕਟ ਕਰਵਾਈ ਜਾਵੇਗੀ।