ਪਿੰਡਾਂ ਦੀਆਂ ਇੱਕ ਹਜ਼ਾਰ ਕਿਲੋਮੀਟਰ ਸੜਕਾਂ ਦੀ ਦਸ਼ਾ ਸੁਧਰੇਗੀ

0
6

ਚੰਡੀਗੜ੍ਹ (ਗੁਰਜੀਤ ਬਿੱਲਾ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਨਿੱਚਰਵਾਰ ਕਿਹਾ ਕਿ ਪੰਜਾਬ ਸਰਕਾਰ ਨੇ ਪੇਂਡੂ ਖੇਤਰ ਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਵਿੱਤੀ ਵਰ੍ਹੇ 2025-26 ਵਿੱਚ 18,944 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਜਾਂ ਅਪਗ੍ਰੇਡ ਕਰਨ ਦਾ ਟੀਚਾ ਮਿਥਿਆ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਨੇ ਕੁਝ ਦਿਨਾਂ ਵਿੱਚ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੁਹਿੰਮ ਤਹਿਤ ਪਹਿਲੇ ਪੜਾਅ ਵਿੱਚ ਪੇਂਡੂ ਖੇਤਰ ਦੀਆਂ 1000 ਕਿਲੋਮੀਟਰ ਲੰਮੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕੀਤੇ ਹਨ।