ਮੋਗਾ : ਜ਼ਿਲ੍ਹੇ ਦੇ ਪਿੰਡ ਬੋਡੇ ਨੇੜੇ ਐਤਵਾਰ ਦੇਰ ਰਾਤ ਸਵਿਫਟ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟਣ ਕਾਰਨ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋ ਦੀ ਪਛਾਣ ਹਰਪ੍ਰੀਤ ਸਿੰਘ ਤੇ ਪਰਵਿੰਦਰ ਸਿੰਘ ਵਾਸੀ ਪਿੰਡ ਰਣੀਆਂ ਵਜੋਂ ਹੋਈ ਹੈ। ਤੀਸਰੇ ਦੀ ਪਛਾਣ ਨਹੀਂ ਹੋ ਸਕੀ। ਮਿ੍ਰਤਕਾਂ ਦੀ ਉਮਰ ਤਕਰੀਬਨ 30 ਤੋਂ 35 ਸਾਲ ਦੇ ਵਿਚਕਾਰ ਸੀ।