ਝੋਨੇ ਦੀ ਲੁਆਈ ਲਈ ਪੰਜਾਬ ਨੂੰ ਤਿੰਨ ਜ਼ੋਨਾਂ ’ਚ ਵੰਡਿਆ ਜਾਵੇਗਾ : ਮਾਨ

0
11

ਲੁਧਿਆਣਾ : ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ ਜੂਨ ਤੋਂ ਝੋਨੇ ਦੀ ਜ਼ੋਨ ਵਾਰ ਕਾਸ਼ਤ ਸ਼ੁਰੂ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਸ਼ਨੀਵਾਰ ਇੱਥੇ ਸਰਕਾਰ-ਕਿਸਾਨ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ, ਕਿਉਕਿ ਇਹ ਕੌਮੀ ਅਨਾਜ ਭੰਡਾਰ ਵਿੱਚ 45 ਫੀਸਦੀ ਅਨਾਜ ਦਾ ਯੋਗਦਾਨ ਪਾਉਦਾ ਹੈ। ਝੋਨੇ ਦੇ ਸੀਜ਼ਨ ਦੇ 70 ਦਿਨਾਂ ਵਿੱਚ ਪੰਜਾਬ ਨੌਂ ਗੋਬਿੰਦ ਸਾਗਰ ਝੀਲਾਂ ਦੇ ਬਰਾਬਰ ਪਾਣੀ ਬਾਹਰ ਕੱਢਦਾ ਹੈ, ਜੋ ਬਹੁਤ ਵੱਡੀ ਮਾਤਰਾ ਹੈ। ਏਨਾ ਜ਼ਿਆਦਾ ਪਾਣੀ ਬਾਹਰ ਕੱਢ ਕੇ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਤੋਂ ਵਾਂਝਾ ਕਰ ਦੇਵਾਂਗੇ, ਜੋ ਸਾਡੀ ਹੋਂਦ ਦਾ ਮੂਲ ਸਰੋਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਲਈ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾ ਕਿਹਾ ਕਿ ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਪਹਿਲੀ ਜੂਨ ਤੋਂ ਸ਼ੁਰੂ ਹੋਵੇਗੀ। ਗੁਰਦਾਸਪੁਰ, ਪਠਾਨਕੋਟ, ਅੰਮਿ੍ਰਤਸਰ, ਤਰਨ ਤਾਰਨ, ਰੂਪਨਗਰ, ਐੱਸ ਏ ਐੱਸ ਨਗਰ (ਮੋਹਾਲੀ), ਸ੍ਰੀ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਲੁਆਈ ਸ਼ੁਰੂ ਹੋਵੇਗੀ। ਮਾਨ ਨੇ ਕਿਹਾ ਕਿ ਬਾਕੀ ਜ਼ਿਲ੍ਹਿਆਂ ਲੁਧਿਆਣਾ, ਮੋਗਾ, ਜਲੰਧਰ, ਮਾਨਸਾ, ਮਾਲੇਰਕੋਟਲਾ, ਸੰਗਰੂਰ, ਪਟਿਆਲਾ, ਬਰਨਾਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਵਿੱਚ ਲੁਆਈ 9 ਜੂਨ ਤੋਂ ਸ਼ੁਰੂ ਹੋਵੇਗੀ। ਸਾਡੀ ਹੋਂਦ ਦਾ ਮੂਲ ਸਰੋਤ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਲਈ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾ ਕਿਹਾ ਕਿ ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਪਹਿਲੀ ਜੂਨ ਤੋਂ ਸ਼ੁਰੂ ਹੋਵੇਗੀ। ਗੁਰਦਾਸਪੁਰ, ਪਠਾਨਕੋਟ, ਅੰਮਿ੍ਰਤਸਰ, ਤਰਨ ਤਾਰਨ, ਰੂਪਨਗਰ, ਐੱਸ ਏ ਐੱਸ ਨਗਰ (ਮੋਹਾਲੀ), ਸ੍ਰੀ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਲੁਆਈ ਸ਼ੁਰੂ ਹੋਵੇਗੀ। ਮਾਨ ਨੇ ਕਿਹਾ ਕਿ ਬਾਕੀ ਜ਼ਿਲ੍ਹਿਆਂ ਲੁਧਿਆਣਾ, ਮੋਗਾ, ਜਲੰਧਰ, ਮਾਨਸਾ, ਮਾਲੇਰਕੋਟਲਾ, ਸੰਗਰੂਰ, ਪਟਿਆਲਾ, ਬਰਨਾਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਵਿੱਚ ਲੁਆਈ 9 ਜੂਨ ਤੋਂ ਸ਼ੁਰੂ ਹੋਵੇਗੀ।