ਫਰੀਦਕੋਟ (ਐਲਿਗਜੈਂਡਰ ਡਿਸੂਜਾ)
ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਦੇ ਭਾਵੇਂ ਲੱਖ ਦਾਅਵੇ ਕਰਦੀ ਰਹੇ, ਪਰ ਹਕੀਕਤ ਵਿਚ ਉਸ ਦੀ ਹਰ ਫਰੰਟ ’ਤੇ ਕਾਰਗੁਜ਼ਾਰੀ ਜ਼ੀਰੋ ਹੈ। ਇਹ ਸ਼ਬਦ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਪਾਰਟੀ ਦੀ ਜ਼ਿਲ੍ਹਾ ਕੌਂਸਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਹੇ। ਉਨ੍ਹਾ ਕਿਹਾ ਕਿ ਪਿਛਲੇ ਦਿਨੀਂ ਪਟਿਆਲਾ ਵਿੱਚ ਫੌਜ ਦੇ ਉੱਚ ਅਫ਼ਸਰ ਦੀ ਪੁਲਸ ਵੱਲੋਂ ਕੁੱਟਮਾਰ ਅਤੇ ਹੁਣ ਥਾਣਾ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ਦਾ ਰਾਜ ਕਰਦੀ ਪਾਰਟੀ ਨਾਲ ਸੰਬੰਧਤ ਸਰਪੰਚ ਹੱਥੋਂ ਦੋ ਸੀਨੀਅਰ ਪੁਲਸ ਅਫਸਰਾਂ ਦੀ ਮੌਜੂਦਗੀ ਵਿੱਚ ਕਤਲ ਕਰ ਦੇਣਾ ਪੰਜਾਬ ਦੀ ਅਮਨ-ਕਾਨੂੰਨ ਦੀ ਵਿਗੜੀ ਹਾਲਤ ਨੂੰ ਬਿਆਨ ਕਰਨ ਲਈ ਕਾਫ਼ੀ ਹੈ। ਉਨ੍ਹਾ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰ ਦਾ ਬੁਲਡੋਜ਼ਰ ਨਸ਼ਾ ਪੀੜਤਾਂ ਜਾਂ ਛੋਟੇ ਤਸਕਰਾਂ ’ਤੇ ਹੀ ਚਲਾਇਆ ਗਿਆ ਹੈ, ਜਦਕਿ ਵੱਡੇ ਮਗਰਮੱਛਾਂ ਦਾ ਵਾਲ ਵੀ ਵਿੰਗਾ ਨਹੀਂ ਹੋਇਆ। ਉਨ੍ਹਾ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਵਕਫ ਕਾਨੂੰਨ ਨੂੰ ਘੱਟ ਗਿਣਤੀਆਂ ’ਤੇ ਹਮਲਾ ਕਰਾਰ ਦਿੰਦੇ ਹੋਏ ਇਸ ਦੀ ਨਿੰਦਾ ਕੀਤੀ। ਉਨ੍ਹਾ ਕਿਹਾ ਕਿ ਟਰੰਪ ਵੱਲੋਂ ਸ਼ੁਰੂ ਕੀਤੀ ਗਈ ‘ਵਪਾਰ ਜੰਗ’ ਤਹਿਤ ਭਾਰਤ ਸਰਕਾਰ ਦੀ ਬਾਂਹ ਮਰੋੜ ਕੇ ਜੋ ਵਪਾਰ ਨੀਤੀ ਲਾਗੂ ਕਰਵਾਈ ਜਾ ਰਹੀ ਹੈ, ਮੋਦੀ ਸਰਕਾਰ ਨੂੰ ਵੀ ਚੀਨ ਵਾਂਗ ਡਟ ਕੇ ਦੇਸ਼ ਦੇ ਹਿੱਤਾਂ ਦੀ ਰਾਖੀ ਕਰਨੀ ਚਾਹੀਦੀ ਹੈ।
ਮਾਸਟਰ ਗੁਰਚਰਨ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਭਵਨ ਵਿੱਚ ਹੋਈ ਮੀਟਿੰਗ ਨੂੰ ਜ਼ਿਲ੍ਹਾ ਸਕੱਤਰ ਅਸ਼ੋਕ ਕੌਸ਼ਲ, ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਗੋਰਾ ਪਿਪਲੀ, ਪ੍ਰਦੀਪ ਸਿੰਘ ਬਰਾੜ, ਸੁਖਜਿੰਦਰ ਸਿੰਘ ਤੂੰਬੜਭੰਨ, ਹਰਪਾਲ ਸਿੰਘ ਮਚਾਕੀ, ਇੰਦਰਜੀਤ ਸਿੰਘ ਗਿੱਲ ਤੇ ਸ਼ਸ਼ੀ ਸ਼ਰਮਾ ਨੇ ਸੰਬੋਧਨ ਕਰਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਮਜ਼ਦੂਰ ਜਮਾਤ ਦਾ ਕੌਮਾਂਤਰੀ ਦਿਹਾੜਾ ‘ਮਈ ਦਿਵਸ’ ਸਾਂਝੇ ਤੌਰ ’ਤੇ ਮਨਾਉਣ ਦਾ ਫੈਸਲਾ ਕੀਤਾ।ਉਨ੍ਹਾਂ ਕਿਹਾ ਕਿ ਪਾਰਟੀ ਦੀ ਸਥਾਪਨਾ ਦੇ 100ਵੇਂ ਸਾਲ ਦੌਰਾਨ ਸਤੰਬਰ ਦੇ ਮਹੀਨੇ ਚੰਡੀਗੜ੍ਹ ਵਿੱਚ ਹੋਣ ਜਾ ਰਹੀ 25ਵੀਂ ਪਾਰਟੀ ਕਾਂਗਰਸ ਦੀ ਤਿਆਰੀ ਹੁਣ ਤੋਂ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਸਰਬਸੰਮਤੀ ਨਾਲ ਪਾਸ ਕੀਤੇ ਇੱਕ ਮਤੇ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮਜਦੂਰਾਂ ਦੀਆਂ ਘੱਟ ਤੋਂ ਘੱਟ ਉਜਰਤਾਂ ਵਿੱਚ ਸੋਧ ਕਰਕੇ 35,000 ਰੁਪਏ ਮਹੀਨਾ ਕੀਤੀ ਜਾਵੇ, ਕਿਸਾਨ ਅਤੇ ਖੇਤ ਮਜ਼ਦੂਰ ਆਗੂਆਂ ਨਾਲ ਟਕਰਾਅ ਦੀ ਨੀਤੀ ਬੰਦ ਕਰਕੇ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ।
ਇਸ ਮੌਕੇ ਮਹਿੰਦਰ ਸਿੰਘ ਚੰਡੀਗੜ੍ਹ, ਜਗਤਾਰ ਸਿੰਘ ਭਾਣਾ, ਮਨਜੀਤ ਕੌਰ, ਸ਼ਾਮ ਸੁੰਦਰ, ਸੁਖਦਰਸ਼ਨ ਰਾਮ ਸ਼ਰਮਾ, ਬੋਹੜ ਸਿੰਘ ਔਲਖ, ਉਤਮ ਸਿੰਘ ਸਾਦਿਕ, ਜਗਤਾਰ ਸਿੰਘ ਰਾਜੋਵਾਲਾ, ਪੱਪੀ ਢਿਲਵਾਂ, ਗੁਰਦੀਪ ਸਿੰਘ ਅਤੇ ਜਸਵਿੰਦਰ ਸਿੰਘ ਦੀਪ ਸਿੰਘ ਵਾਲਾ, ਮੁਖਤਿਆਰ ਸਿੰਘ ਭਾਣਾ ਤੋਂ ਇਲਾਵਾ ਭਰਾਤਰੀ ਜਥੇਬੰਦੀ ਏਟਕ ਨਾਲ ਸੰਬੰਧਤ ਆਗੂ ਪ੍ਰੇਮ ਚਾਵਲਾ, ਸੋਮ ਨਾਥ ਅਰੋੜਾ, ਗੁਰਦੀਪ ਕੌਰ, ਸੁਖਚਰਨ ਸਿੰਘ, ਲਾਭ ਸਿੰਘ, ਗੁਰਦੀਪ ਭੋਲਾ, ਹਰਮੀਤ ਸਿੰਘ ਅਤੇ ਬੈਂਕ ਮੁਲਾਜ਼ਮ ਆਗੂ ਸ਼ਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ। ਚਲਾਇਆ ਗਿਆ ਹੈ, ਜਦਕਿ ਵੱਡੇ ਮਗਰਮੱਛਾਂ ਦਾ ਵਾਲ ਵੀ ਵਿੰਗਾ ਨਹੀਂ ਹੋਇਆ। ਉਨ੍ਹਾ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਵਕਫ ਕਾਨੂੰਨ ਨੂੰ ਘੱਟ ਗਿਣਤੀਆਂ ’ਤੇ ਹਮਲਾ ਕਰਾਰ ਦਿੰਦੇ ਹੋਏ ਇਸ ਦੀ ਨਿੰਦਾ ਕੀਤੀ। ਉਨ੍ਹਾ ਕਿਹਾ ਕਿ ਟਰੰਪ ਵੱਲੋਂ ਸ਼ੁਰੂ ਕੀਤੀ ਗਈ ‘ਵਪਾਰ ਜੰਗ’ ਤਹਿਤ ਭਾਰਤ ਸਰਕਾਰ ਦੀ ਬਾਂਹ ਮਰੋੜ ਕੇ ਜੋ ਵਪਾਰ ਨੀਤੀ ਲਾਗੂ ਕਰਵਾਈ ਜਾ ਰਹੀ ਹੈ, ਮੋਦੀ ਸਰਕਾਰ ਨੂੰ ਵੀ ਚੀਨ ਵਾਂਗ ਡਟ ਕੇ ਦੇਸ਼ ਦੇ ਹਿੱਤਾਂ ਦੀ ਰਾਖੀ ਕਰਨੀ ਚਾਹੀਦੀ ਹੈ।ਮਾਸਟਰ ਗੁਰਚਰਨ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਭਵਨ ਵਿੱਚ ਹੋਈ ਮੀਟਿੰਗ ਨੂੰ ਜ਼ਿਲ੍ਹਾ ਸਕੱਤਰ ਅਸ਼ੋਕ ਕੌਸ਼ਲ, ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਗੋਰਾ ਪਿਪਲੀ, ਪ੍ਰਦੀਪ ਸਿੰਘ ਬਰਾੜ, ਸੁਖਜਿੰਦਰ ਸਿੰਘ ਤੂੰਬੜਭੰਨ, ਹਰਪਾਲ ਸਿੰਘ ਮਚਾਕੀ, ਇੰਦਰਜੀਤ ਸਿੰਘ ਗਿੱਲ ਤੇ ਸ਼ਸ਼ੀ ਸ਼ਰਮਾ ਨੇ ਸੰਬੋਧਨ ਕਰਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਮਜ਼ਦੂਰ ਜਮਾਤ ਦਾ ਕੌਮਾਂਤਰੀ ਦਿਹਾੜਾ ‘ਮਈ ਦਿਵਸ’ ਸਾਂਝੇ ਤੌਰ ’ਤੇ ਮਨਾਉਣ ਦਾ ਫੈਸਲਾ ਕੀਤਾ।ਉਨ੍ਹਾਂ ਕਿਹਾ ਕਿ ਪਾਰਟੀ ਦੀ ਸਥਾਪਨਾ ਦੇ 100ਵੇਂ ਸਾਲ ਦੌਰਾਨ ਸਤੰਬਰ ਦੇ ਮਹੀਨੇ ਚੰਡੀਗੜ੍ਹ ਵਿੱਚ ਹੋਣ ਜਾ ਰਹੀ 25ਵੀਂ ਪਾਰਟੀ ਕਾਂਗਰਸ ਦੀ ਤਿਆਰੀ ਹੁਣ ਤੋਂ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਸਰਬਸੰਮਤੀ ਨਾਲ ਪਾਸ ਕੀਤੇ ਇੱਕ ਮਤੇ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮਜਦੂਰਾਂ ਦੀਆਂ ਘੱਟ ਤੋਂ ਘੱਟ ਉਜਰਤਾਂ ਵਿੱਚ ਸੋਧ ਕਰਕੇ 35,000 ਰੁਪਏ ਮਹੀਨਾ ਕੀਤੀ ਜਾਵੇ, ਕਿਸਾਨ ਅਤੇ ਖੇਤ ਮਜ਼ਦੂਰ ਆਗੂਆਂ ਨਾਲ ਟਕਰਾਅ ਦੀ ਨੀਤੀ ਬੰਦ ਕਰਕੇ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ।ਇਸ ਮੌਕੇ ਮਹਿੰਦਰ ਸਿੰਘ ਚੰਡੀਗੜ੍ਹ, ਜਗਤਾਰ ਸਿੰਘ ਭਾਣਾ, ਮਨਜੀਤ ਕੌਰ, ਸ਼ਾਮ ਸੁੰਦਰ, ਸੁਖਦਰਸ਼ਨ ਰਾਮ ਸ਼ਰਮਾ, ਬੋਹੜ ਸਿੰਘ ਔਲਖ, ਉਤਮ ਸਿੰਘ ਸਾਦਿਕ, ਜਗਤਾਰ ਸਿੰਘ ਰਾਜੋਵਾਲਾ, ਪੱਪੀ ਢਿਲਵਾਂ, ਗੁਰਦੀਪ ਸਿੰਘ ਅਤੇ ਜਸਵਿੰਦਰ ਸਿੰਘ ਦੀਪ ਸਿੰਘ ਵਾਲਾ, ਮੁਖਤਿਆਰ ਸਿੰਘ ਭਾਣਾ ਤੋਂ ਇਲਾਵਾ ਭਰਾਤਰੀ ਜਥੇਬੰਦੀ ਏਟਕ ਨਾਲ ਸੰਬੰਧਤ ਆਗੂ ਪ੍ਰੇਮ ਚਾਵਲਾ, ਸੋਮ ਨਾਥ ਅਰੋੜਾ, ਗੁਰਦੀਪ ਕੌਰ, ਸੁਖਚਰਨ ਸਿੰਘ, ਲਾਭ ਸਿੰਘ, ਗੁਰਦੀਪ ਭੋਲਾ, ਹਰਮੀਤ ਸਿੰਘ ਅਤੇ ਬੈਂਕ ਮੁਲਾਜ਼ਮ ਆਗੂ ਸ਼ਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ।