ਨਵੀਂ ਦਿੱਲੀ : ਸੁਪਰੀਮ ਕੋਰਟ 2023 ਦੇ ਕਾਨੂੰਨ ਤਹਿਤ ਮੁੱਖ ਚੋਣ ਕਮਿਸ਼ਨਰ ਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ’ਤੇ 14 ਮਈ ਨੂੰ ਸੁਣਵਾਈ ਕਰੇਗੀ। ਜਸਟਿਸ ਸੂਰੀਆ ਕਾਂਤ, ਜਸਟਿਸ ਦੀਪਾਂਕਰ ਦੱਤਾ ਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਐਡਵੋਕੇਟ ਪ੍ਰਸ਼ਾਂਤ ਭੂਸ਼ਣ ਦੀ ਫੌਰੀ ਸੁਣਵਾਈ ਦੀ ਅਪੀਲ ਮਗਰੋਂ 14 ਮਈ ਦੀ ਤਰੀਕ ਨਿਰਧਾਰਤ ਕਰ ਦਿੱਤੀ। ਭੂਸ਼ਣ ਨੇ 19 ਮਾਰਚ ਨੂੰ ਪਿਛਲੀ ਸੁਣਵਾਈ ਮੌਕੇ ਦਲੀਲ ਦਿੱਤੀ ਸੀ ਕਿ ਇਹ ਜਮਹੂਰੀਅਤ ਦੀਆਂ ਜੜ੍ਹਾਂ ਨਾਲ ਜੁੜਿਆ ਮਸਲਾ ਹੈ ਤੇ ਸੰਵਿਧਾਨਕ ਬੈਂਚ ਵੱਲੋਂ 2023 ਵਿਚ ਸੁਣਾਏ ਫੈਸਲੇ ਅਧੀਨ ਆਉਂਦਾ ਹੈ।




