ਬਾਜਵਾ ਦੀ 22 ਤੱਕ ਗਿ੍ਰਫਤਾਰੀ ਟਲੀ

0
28

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਬੁੱਧਵਾਰ ਵੱਡੀ ਰਾਹਤ ਦਿੱਤੀ। ਬਾਜਵਾ ਨੇ ‘ਬੰਬਾਂ ਬਾਰੇ ਬਿਆਨ’ ਮਾਮਲੇ ਵਿੱਚ ਪੰਜਾਬ ਪੁਲਸ ਵੱਲੋਂ ਮੁਹਾਲੀ ਦੇ ਫੇਜ਼ 7 ਥਾਣੇ ’ਚ ਦਰਜ ਐੱਫ ਆਈ ਆਰ ਰੱਦ ਕਰਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਨੇ ਸੁਣਵਾਈ ਮਗਰੋਂ ਬਾਜਵਾ ਦੀ ਗਿ੍ਰਫਤਾਰੀ ਉਤੇ 22 ਅਪਰੈਲ ਤੱਕ ਰੋਕ ਲਗਾ ਦਿੱਤੀ। ਅਦਾਲਤ ਨੇ ਬਾਜਵਾ ਨੂੰ ਪ੍ਰੈੱਸ ਵਿੱਚ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਵੀ ਰੋਕ ਦਿੱਤਾ ਹੈ ਅਤੇ ਪੁਲਸ ਜਾਂਚ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ। ਬਾਜਵਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੇ ਮੁਵੱਕਿਲ ਦਾ ਬਿਆਨ ਅਖਬਾਰ ਵਿੱਚ ਛਪੀ ਖਬਰ ਉੱਤੇ ਅਧਾਰਤ ਸੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਜਵਾਬ ਦਾਇਰ ਕਰਨ ਲਈ ਕਿਹਾ ਹੈ। ਅਗਲੀ ਸੁਣਵਾਈ 22 ਅਪਰੈਲ ਨੂੰ ਹੋਵੇਗੀ।