ਦੇਹਰਾਦੂਨ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਜੰਮੀ 8-10 ਫੁੱਟ ਬਰਫ ਹਟਾ ਕੇ ਰਸਤਾ ਬਣਾਉਣ ਲਈ ਫੌਜੀਆਂ ਦੀ ਟੋਲੀ ਗੁਰਦੁਆਰਾ ਗੋਬਿੰਦ ਘਾਟ ਪੁੱਜ ਗਈ ਹੈ, ਜੋ 19 ਅਪਰੈਲ ਤੋਂ ਸੇਵਾ ਆਰੰਭ ਕਰ ਦੇਵੇਗੀ। ਗੁਰਦੁਆਰਾ ਗੋਬਿੰਦ ਧਾਮ ਤੋਂ ਲੈ ਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਛੇ ਕਿੱਲੋਮੀਟਰ ਲੰਮੇ ਮਾਰਗ ’ਤੇ ਵੀ ਦੋ ਤੋਂ ਸੱਤ ਫੁੱਟ ਤੱਕ ਬਰਫ ਜੰਮੀ ਹੋਈ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਤੋਂ ਸੰਗਤ ਲਈ ਖੋਲ੍ਹੇ ਜਾਣੇ ਹਨ।