ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੰਮਿ੍ਰਤਪਾਲ ਸਿੰਘ ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ ਅਧੀਨ ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ। ਸੀਨੀਅਰ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਕੁਝ ਵਾਧੂ ਸਬੂਤਾਂ ਕਾਰਨ ਕਿ ਅੰਮਿ੍ਰਤਪਾਲ ਰਾਜ ਦੀ ਕਾਨੂੰਨ ਵਿਵਸਥਾ ਲਈ ਖਤਰਾ ਬਣਿਆ ਹੋਇਆ ਹੈ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਆਗੂ ਅੰਮਿ੍ਰਤਪਾਲ ਸਿੰਘ ਅਪਰੈਲ 2023 ਤੋਂ ਹਿਰਾਸਤ ਵਿੱਚ ਹੈ। ਉਸ ਨੇ ਹਿਰਾਸਤ ਵਿਚ ਰਹਿੰਦਿਆਂ ਹੀ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਹਲਕੇ ਤੋਂ ਚੋਣ ਜਿੱਤੀ ਸੀ।