ਜੇ ਸਾਡੇ ਨੇਤਾ ਇਮਾਨਦਾਰ ਹਨ ਤਾਂ ਚਿੰਤਾ ਕਿਸ ਗੱਲ ਦੀ, ਊਰਜਾ ਬਰਬਾਦ ਨਾ ਕਰੋ : ਖਹਿਰਾ

0
326

ਚੰਡੀਗੜ੍ਹ : ਵਿਜੀਲੈਂਸ ਵੱਲੋਂ ਗਿ੍ਰਫਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗਿ੍ਰਫਤਾਰੀ ਦੇ ਵਿਰੋਧ ’ਚ ਕਾਂਗਰਸ ਪਾਰਟੀ ਵੱਲੋਂ ਵਿਜੀਲੈਂਸ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਬੇਨਤੀ ਕੀਤੀ ਕਰਦਿਆਂ ਟਵੀਟ ਕੀਤਾ। ਉਨ੍ਹਾ ਲਿਖਿਆਮੈਂ ਬੇਨਤੀ ਕਰਦਾ ਹਾਂ ਰਾਜਾ ਵੜਿੰਗ ਨੂੰ ਕਿ ਉਹ ਲੋਕਾਂ ਦਾ ਬਚਾਅ ਕਰਨ ਲਈ ਪਾਰਟੀ ਦੇ ਕਾਡਰ ਦੀ ਊਰਜਾ ਨੂੰ ਬਰਬਾਦ ਨਾ ਕਰਨ, ਕਿਉਂਕਿ ਪੰਜਾਬ ਵਿੱਚ ਬੇਅਦਬੀ, ਕਿਸਾਨ ਖੁਦਕੁਸ਼ੀਆਂ ਅਤੇ ਸੇਮ ਵਰਗੇ ਕਈ ਭਖਦੇ ਮੁੱਦੇ ਹਨ। ਉਨ੍ਹਾ ਕਿਹਾ ਕਿ ਮੈਂ ਖੁਦ ਈ ਡੀ ਦਾ ਸਾਹਮਣਾ ਕਰ ਚੁੱਕਾ ਹਾਂ, ਮੈਂ ਸੱਚਾ ਸੀ, ਭੁਲੱਥ ਦੇ ਲੋਕਾਂ ਨੇ ਮੈਨੂੰ ਵਿਧਾਨ ਸਭਾ ਲਈ ਵੋਟ ਦਿੱਤੀ। ਜੇਕਰ ਸਾਡੇ ਨੇਤਾ ਇਮਾਨਦਾਰ ਹਨ ਤਾਂ ਚਿੰਤਾ ਕਿਉਂ? ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ ਦੀ ਭਿ੍ਰਸ਼ਟਾਚਾਰ ਦੇ ਦੋਸ਼ ’ਚ ਹੋਈ ਗਿ੍ਰਫਤਾਰੀ ਦੇ ਵਿਰੋਧ ਵਿਚ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ। ਸ੍ਰੀ ਖਹਿਰਾ ਦਾ ਇਹ ਟਵੀਟ ਉਸ ਵੇਲੇ ਆਇਆ, ਜਦੋਂ ਵੜਿੰਗ ਨੇ ਚਰਨਜੀਤ ਸਿੰਘ ਚੰਨੀ ਅਤੇ ਆਪਣੇ ਖਿਲਾਫ ਕਥਿਤ ਟਿੱਪਣੀਆਂ ’ਤੇ ਭਾਜਪਾ ਨੇਤਾ ਸੁਨੀਲ ਜਾਖੜ ਦੀ ਆਲੋਚਨਾ ਕੀਤੀ ਸੀ। ਜਾਖੜ ਨੇ ਕਿਹਾ ਸੀ ਕਿ ਕਾਂਗਰਸ ’ਚ ਕਿਸੇ ਨੇ ਚੰਨੀ ਨੂੰ ਮੁੱਖ ਮੰਤਰੀ ਵਜੋਂ ਸਵੀਕਾਰ ਨਹੀਂ ਕੀਤਾ ਅਤੇ ਹੁਣ ਕਿਸੇ ਨੇ ਵੜਿੰਗ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਸਵੀਕਾਰ ਨਹੀਂ ਕੀਤਾ। ਕਾਂਗਰਸ ਦਾ ਦਾਅਵਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਤਹਿਤ ਉਨ੍ਹਾਂ ਦੇ ਆਗੂਆਂ ਨੂੰ ਫਸਾਇਆ ਜਾ ਰਿਹਾ ਹੈ। ਉਧਰ ਕਾਂਗਰਸ ਆਗੂਆਂ ਨੂੰ ਸਵਾਲ ਵੀ ਕੀਤੇ ਜਾ ਰਹੇ ਹਨ ਕਿ ਜੇਕਰ ਉਨ੍ਹਾਂ ਦੇ ਆਗੂ ਬੇਕਸੂਰ ਹਨ ਤਾਂ ਫਿਰ ਡਰ ਕਿਸ ਗੱਲ ਦਾ ਹੈ, ਨਿਆਂ ਪ੍ਰਣਾਲੀ ’ਤੇ ਭਰੋਸਾ ਕਰਨ।

LEAVE A REPLY

Please enter your comment!
Please enter your name here