ਨਵੀਂ ਦਿੱਲੀ : ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਐਲਾਨੇ ਗਏ ਜੇ ਈ ਈ (ਮੇਨ) ਪ੍ਰੀਖਿਆ ਦੇ ਨਤੀਜਿਆਂ ਵਿੱਚ ਚੌਵੀ ਉਮੀਦਵਾਰਾਂ ਨੇ ਸੰਪੂਰਨ 100 ਅੰਕ ਪ੍ਰਾਪਤ ਕੀਤੇ। ਰਾਜਸਥਾਨ ਵਿੱਚ ਸੰਪੂਰਨ ਅੰਕ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੀ ਗਿਣਤੀ ਸਭ ਤੋਂ ਵੱਧ ਹੈ। ਇਕ ਵਿਦਿਆਰਥਣ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲਿਆਂ ਵਿੱਚ ਸ਼ਾਮਲ ਹੈ। ਇਸ ਦੌਰਾਨ ਜਾਲ੍ਹੀ ਦਸਤਾਵੇਜ਼ਾਂ ਸਮੇਤ ਗਲਤ ਤਰੀਕਿਆਂ ਦੀ ਵਰਤੋਂ ਕਰਦੇ ਹੋਏ ਪਾਏ ਗਏ 110 ਉਮੀਦਵਾਰਾਂ ਦੇ ਨਤੀਜੇ ਰੋਕ ਦਿੱਤੇ ਗਏ ਹਨ। ਮਹੱਤਵਪੂਰਨ ਪ੍ਰੀਖਿਆ ਦੇ ਦੂਜੇ ਐਡੀਸ਼ਨ ਲਈ 9.92 ਲੱਖ ਤੋਂ ਵੱਧ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ ਸੀ। ਜੇ ਈ ਈ (ਮੇਨ) ਪੇਪਰ 1 ਅਤੇ ਪੇਪਰ 2 ਦੇ ਨਤੀਜਿਆਂ ਦੇ ਆਧਾਰ ’ਤੇ ਉਮੀਦਵਾਰਾਂ ਨੂੰ ਜੇ ਈ ਈ (ਐਡਵਾਂਸਡ) ਲਈ ਸ਼ਾਰਟਲਿਸਟ ਕੀਤਾ ਜਾਵੇਗਾ, ਜੋ ਕਿ 23 ਪ੍ਰਮੁੱਖ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (ਆਈ ਆਈ ਟੀ) ਵਿੱਚ ਦਾਖਲੇ ਲਈ ਇੱਕ-ਸਟਾਪ ਪ੍ਰੀਖਿਆ ਹੈ।
ਪੁੱਠਾ ਪਾਠ ਪੜ੍ਹਾਉਣ ਵਾਲਾ ਅਧਿਆਪਕ ਮੁਅੱਤਲ
ਕਟਨੀ : ਮੱਧ ਪ੍ਰਦੇਸ਼ ਦੇ ਕਟਨੀ ਜ਼ਿਲ੍ਹੇ ਵਿੱਚ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਸ਼ਰਾਬ ਪਿਲਾਉਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਬਰਵਾੜਾ ਬਲਾਕ ਦੇ ਖਿਰਹਾਨੀ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਲਾਲ ਨਵੀਨ ਪ੍ਰਤਾਪ ਸਿੰਘ ਦਾ ਵੀਡੀਓ ਵਾਇਰਲ ਹੋਇਆ ਸੀ। ਅਧਿਆਪਕ ਨੂੰ ਦੁਰਵਿਹਾਰ, ਬੱਚਿਆਂ ਨੂੰ ਸ਼ਰਾਬ ਪੀਣ ਲਈ ਉਤਸ਼ਾਹਤ ਕਰਨ ਅਤੇ ਇਕ ਅਧਿਆਪਕ ਦੀ ਸ਼ਾਨ ਨੂੰ ਢਾਹ ਲਾਉਣ ਦੇ ਦੋਸ਼ਾਂ ਵਿੱਚ ਅੱੈਮ ਪੀ ਸਿਵਲ ਸੇਵਾਵਾਂ (ਆਚਾਰ) ਨਿਯਮਾਂ ਤਹਿਤ ਤੁਰੰਤ ਮੁਅੱਤਲ ਕਰ ਦਿੱਤਾ ਗਿਆ। ਵੀਡੀਓ ਵਿੱਚ ਅਧਿਆਪਕ ਨੂੰ ਇਕ ਕਮਰੇ ਵਿੱਚ ਕੱਪਾਂ ’ਚ ਬੱਿਚਆਂ ਨੂੰ ਸ਼ਰਾਬ ਪੀਣ ਦੀ ਪੇਸ਼ਕਸ਼ ਕਰਦੇ ਹੋਏ ਦਿਖਾਇਆ ਗਿਆ ਹੈ ਅਤੇ ਉਸ ਨੂੰ ਪੀਣ ਤੋਂ ਪਹਿਲਾਂ ਉਨ੍ਹਾਂ ਵਿੱਚੋਂ ਇਕ ਨੂੰ ਪਾਣੀ ਮਿਲਾਉਣ ਲਈ ਕਹਿੰਦੇ ਸੁਣਿਆ ਜਾ ਸਕਦਾ ਹੈ।




