ਸਾਲ ਦੇ ਅਖੀਰ ’ਚ ਭਾਰਤ ਦਾ ਗੇੜਾ ਮਾਰਾਂਗਾ : ਮਸਕ

0
96

ਨਵੀਂ ਦਿੱਲੀ : ਟੈਸਲਾ ਦੇ ਮਾਲਕ ਐਲੋਨ ਮਸਕ, ਜੋ ਕਿ ਅਮਰੀਕੀ ਪ੍ਰਸ਼ਾਸਨ ਵਿੱਚ ਮਜ਼ਬੂਤ ਪ੍ਰਭਾਵ ਵਾਲੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਹਨ, ਨੇ ਸਨਿੱਚਰਵਾਰ ਐਲਾਨ ਕੀਤਾ ਕਿ ਉਹ ਇਸ ਸਾਲ ਦੇ ਅੰਤ ਵਿੱਚ ਭਾਰਤ ਆਉਣਗੇ। ਉਨ੍ਹਾ ‘ਐੱਕਸ’ ਉੱਤੇ ਪਾਈ ਪੋਸਟ ਵਿਚ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨਾ ਸਨਮਾਨ ਦੀ ਗੱਲ ਸੀ। ਮੈਂ ਇਸ ਸਾਲ ਦੇ ਅੰਤ ਵਿੱਚ ਭਾਰਤ ਆਉਣ ਦੀ ਉਮੀਦ ਕਰ ਰਿਹਾ ਹਾਂ।’ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਸਕ ਨਾਲ ਗੱਲ ਕਰਕੇ ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਲਈ ਅਥਾਹ ਸੰਭਾਵਨਾ ’ਤੇ ਚਰਚਾ ਕੀਤੀ ਸੀ। ਮੋਦੀ ਨੇ ਕਿਹਾ ਸੀ ਕਿ ਉਨ੍ਹਾ ਮਸਕ ਨਾਲ ਵੱਖ-ਵੱਖ ਮੁੱਦਿਆਂ ਬਾਰੇ ਗੱਲ ਕੀਤੀ, ਜਿਸ ਵਿੱਚ ਉਹ ਵਿਸ਼ੇ ਵੀ ਸ਼ਾਮਲ ਸਨ, ਜੋ ਇਸ ਸਾਲ ਫਰਵਰੀ ਵਿੱਚ ਵਾਸ਼ਿੰਗਟਨ ਡੀ ਸੀ ਵਿੱਚ ਹੋਈ ਮੁਲਾਕਾਤ ਸਮੇਂ ਵਿਚਾਰੇ ਗਏ ਸਨ।