ਸਾਬਕਾ ਡੀ ਜੀ ਪੀ ਦੀ ਪਤਨੀ ਗਿ੍ਰਫਤਾਰ

0
129

ਬੇਂਗਲੁਰੂ : ਕਰਨਾਟਕ ਦੇ ਸਾਬਕਾ ਡੀ ਜੀ ਪੀ ਓਮ ਪ੍ਰਕਾਸ਼ ਦੇ ਕਤਲ ਦੇ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਉਸ ਦੇ ਪੁੱਤਰ ਕਾਰਤੀਕੇਸ਼ ਦੀ ਸ਼ਿਕਾਇਤ ’ਤੇ ਉਸ ਦੀ ਮਾਂ ਪੱਲਵੀ (64) ਨੂੰ ਗਿ੍ਰਫਤਾਰ ਕਰ ਲਿਆ ਹੈ। ਉਸ ਨੂੰ ਸ਼ੱਕ ਹੈ ਕਿ ਉਸ ਦੀ ਮਾਂ ਅਤੇ ਭੈਣ ਇਸ ਕਤਲ ਵਿੱਚ ਸ਼ਾਮਲ ਸਨ। ਇਸ ਦੌਰਾਨ ਜਦੋਂ ਪੁਲਸ ਪੱਲਵੀ ਨੂੰ ਅਪਰਾਧ ਵਾਲੀ ਥਾਂ ’ਤੇ ਲੈ ਕੇ ਗਈ ਤਾਂ ਉਸ ਨੇ ਉੱਥੇ ਮੌਜੂਦ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਕਦਮ ਘਰੇਲੂ ਹਿੰਸਾ ਕਾਰਨ ਚੁੱਕਿਆ।
ਬਾਜਵਾ ਦੀ ਗਿ੍ਰਫਤਾਰੀ ’ਤੇ ਰੋਕ ਵਧੀ
ਚੰਡੀਗੜ੍ਹ : ਪੰਜਾਬ ਵਿੱਚ ਆਏ ਬੰਬਾਂ ਵਾਲੇ ਕੇਸ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਗਿ੍ਰਫਤਾਰੀ ’ਤੇ ਲੱਗੀ ਰੋਕ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਮੰਗਲਵਾਰ ਸੁਣਵਾਈ ਦੌਰਾਨ ਸਰਕਾਰ ਵੱਲੋਂ ਦਾਖਲ ਕੀਤੀ ਗਈ ਸਟੇਟਸ ਰਿਪੋਰਟ ਵਿੱਚ ਮਾਮਲੇ ਦੀ ਤਫਤੀਸ਼ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਨੂੰ ਕੋਰਟ ਨੇ ਨੋਟ ਕਰ ਲਿਆ। ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ।
ਹੈਰੋਇਨ ਸਣੇ ਗਿ੍ਰਫਤਾਰ
ਅੰਮਿ੍ਰਤਸਰ : ਬੀ ਐੱਸ ਐੱਫ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ ਬੀ) ਨਾਲ ਮਿਲ ਕੇ ਸੋਮਵਾਰ ਰਾਤ ਅੰਮਿ੍ਰਤਸਰ ਦੇ ਸਰਹੱਦੀ ਪਿੰਡ ਰਣੀਆਂ ਦੇ ਇੱਕ ਘਰ ’ਚ ਛਾਪਾ ਮਾਰ ਕੇ ਵਿਹੜੇ ਵਿੱਚ ਇੱਟਾਂ ਹੇਠ ਲੁਕਾਏ ਹੋਏ ਹੈਰੋਇਨ ਦੇ 2 ਪੈਕੇਟਾਂ (804 ਗ੍ਰਾਮ) ਸਮੇਤ ਤਸਕਰ ਨੂੰ ਗਿ੍ਰਫਤਾਰ ਕੀਤਾ। ਉਸ ਦੇ ਕਬਜ਼ੇ ਵਿੱਚੋਂ ਇੱਕ ਕੀਪੈਡ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ।