ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਦੇਸ਼ ਵਾਸੀਆਂ ਨੂੰ ਪਾਣੀ ਦੀ ਸੰਭਾਲ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਤੇ ਕੁਪੋਸ਼ਣ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਆਕਾਸ਼ਵਾਣੀ ਦੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੀ 92ਵੀਂ ਕੜੀ ਵਿਚ ਦੇਸ਼ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਸਫਾਈ ਅਤੇ ਟੀਕਾਕਰਨ ਮੁਹਿੰਮ ਦੌਰਾਨ ਦੇਸ਼ ਦੀ ਸਮੂਹਿਕ ਸ਼ਕਤੀ ਦੇਖੀ ਗਈ ਸੀ, ਉਸੇ ਤਰ੍ਹਾਂ ‘ਆਜ਼ਾਦੀ ਕਾ ਅੰਮਿ੍ਰਤ ਮਹਾਤੋਸਵ’ ਸਮਾਗਮਾਂ ਤਹਿਤ ਚਲਾਈ ਗਈ ਤਿਰੰਗਾ ਮੁਹਿੰਮ ’ਚ ਦੇਸ਼ ਭਗਤੀ ਦਾ ਜਜ਼ਬਾ ਦੇਖਣ ਨੂੰ ਮਿਲਿਆ।


