ਨਵੀਂ ਦਿੱਲੀ : ਸੁਪਰੀਮ ਕੋਰਟ ਸੋਮਵਾਰ ਨੂੰ ਕਰਨਾਟਕ ਹਾਈ ਕੋਰਟ ਦੇ ਉਸ ਆਦੇਸ਼ ਨੂੰ ਚੁਣੌਤੀ ਦੇਣ ਵਾਲੀਆਂ ਅਪੀਲਾਂ ਦੀ ਸੁਣਵਾਈ ਕਰੇਗੀ, ਜਿਸ ’ਚ ਸਕੂਲ ਅਤੇ ਕਾਲਜ ਦੀਆਂ ਜਮਾਤਾਂ ਵਿਚ ਹਿਜਾਬ ’ਤੇ ਪਾਬੰਦੀ ਲਗਾਉਣ ਦੇ ਰਾਜ ਸਰਕਾਰ ਦੇ ਆਦੇਸ਼ ਨੂੰ ਬਰਕਰਾਰ ਰੱਖਿਆ ਗਿਆ ਸੀ। ਜਸਟਿਸ ਹੇਮੰਤ ਗੁਪਤਾ ਅਤੇ ਸੁਧਾਂਸ਼ੂ ਧੂਲੀਆ ਦੀ ਬੈਂਚ ਭਾਰਤ ਦੇ ਨਵੇਂ ਚੀਫ ਜਸਟਿਸ ਯੂ ਯੂ ਲਲਿਤ ਦੇ ਪਹਿਲੇ ਕੰਮਕਾਜੀ ਦਿਨ ਭਲਕੇ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਕਈ ਮੌਕਿਆਂ ’ਤੇ ਤੁਰੰਤ ਸੁਣਵਾਈ ਲਈ ਤੱਤਕਾਲੀ ਚੀਫ ਜਸਟਿਸ ਐੱਨ ਵੀ ਰਮੰਨਾ ਦੀ ਅਗਵਾਈ ਵਾਲੀ ਬੈਂਚ ਦੇ ਸਾਹਮਣੇ ਪਟੀਸ਼ਨਾਂ ਦਾ ਜ਼ਿਕਰ ਕੀਤਾ ਗਿਆ ਸੀ, ਪਰ ਕੇਸ ਸੁਣਵਾਈ ਲਈ ਸੂਚੀਬੱਧ ਨਹੀਂ ਕੀਤਾ ਗਿਆ ਸੀ।


